ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਪਰਿਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਵਧਾਈ: ਸੁਨੀਤਾ ਕੇਜਰੀਵਾਲ

ਸੁਪਰੀਮ ਕੋਰਟ ਨੇ ਭਾਜਪਾ ਨੂੰ ਵੱਡਾ ਸੁਨੇਹਾ ਦਿੱਤਾ: ਸਿਸੋਦੀਆ; ‘ਆਪ’ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਸੱਚ ਦੀ ਜਿੱਤ ਕਰਾਰ
Advertisement

ਨਵੀਂ ਦਿੱਲੀ, 13 ਸਤੰਬਰ

ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਹੋਰ ਆਗੂਆਂ ਦੀ ਵੀ ਜਲਦੀ ਰਿਹਾਈ ਹੋਣ ਦੀ ਕਾਮਨਾ ਕੀਤੀ।

Advertisement

ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਮਨਾਉਂਦੇ ਹੋਏ ‘ਆਪ’ ਆਗੂ ਮਨੀਸ਼ ਸਿਸੋਦੀਆ, ਆਤਿਸ਼ੀ ਤੇ ਆਦਿਲ ਅਹਿਮਦ ਖਾਨ। -ਫੋਟੋ: ਪੀਟੀਆਈ

ਉੱਧਰ, ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਭਾਜਪਾ ਨੂੰ ਵੱਡਾ ਸੁਨੇਹਾ ਦਿੱਤਾ ਹੈ ਕਿ ਭਗਵਾਂ ਪਾਰਟੀ ਨੂੰ ਤਾਨਾਸ਼ਾਹੀ ਰੋਕਣੀ ਹੋਵੇਗਾ। ਉਨ੍ਹਾਂ ਕਿਹਾ ਕਿ ਸਿਖ਼ਰਲੀ ਅਦਾਲਤ ਦਾ ਫੈਸਲਾ ਭਾਜਪਾ ਦੇ ਚਿਹਰੇ ’ਤੇ ਵੱਡਾ ਥੱਪੜ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਹੈ ਕਿ ਸੀਬੀਆਈ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਕੰਮ ਕਰ ਰਹੀ ਹੈ। ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗੇ ਕੱਟੜ ਇਮਾਨਦਾਰ ਆਗੂ ਨੂੰ ਜੇਲ੍ਹ ਵਿੱਚ ਡੱਕਣ ਲਈ ਭਾਜਪਾ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉੱਧਰ, ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਿੱਥੇ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ, ਉੱਥੇ ਹੀ ਫੈਸਲੇ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ। -ਪੀਟੀਆਈ

Advertisement