ਅਦਾਲਤ ਨੇ ਤਹੱਵੁਰ ਰਾਣਾ ਨੂੰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ
Mumbai attacks: Delhi court allows Tahawwur Rana to talk to kin over phone
ਨਵੀਂ ਦਿੱਲੀ, 9 ਜੂਨ
ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਕਾਲ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਸਿਰਫ਼ ਇੱਕ ਵਾਰ ਹੀ ਰਾਹਤ ਦੇਣ ਦੀ ਇਜਾਜ਼ਤ ਦਿੱਤੀ। ਜੱਜ ਨੇ ਕਿਹਾ ਕਿ ਇਹ ਕਾਲ ਜੇਲ੍ਹ ਮੈਨੂਅਲ ਦੇ ਅਨੁਸਾਰ ਅਤੇ ਤਿਹਾੜ ਜੇਲ੍ਹ ਅਥਾਰਟੀ ਦੀ ਨਿਗਰਾਨੀ ਹੇਠ ਹੋਵੇਗੀ। ਅਦਾਲਤ ਨੇ ਸੋਮਵਾਰ ਤੋਂ 10 ਦਿਨਾਂ ਦੇ ਅੰਦਰ ਰਾਣਾ ਦੀ ਸਿਹਤ ਬਾਰੇ ਇੱਕ ਨਵੀਂ ਰਿਪੋਰਟ ਵੀ ਮੰਗੀ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਰਾਣਾ ਨੂੰ ਨਿਯਮਤ ਫ਼ੋਨ ਕਾਲਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ, ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਵਾਲੀ ਇੱਕ ਰਿਪੋਰਟ ਵੀ ਜੱਜ ਵੱਲੋਂ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।
26/11 ਮੁੰਬਈ ਅਤਿਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਡੇਵਿਡ ਕੋਲਮੈਨ ਹੈਡਲੀ ਉਰਫ਼ ਦਾਊਦ ਗਿਲਾਨੀ ਦੇ ਨਜ਼ਦੀਕੀ ਸਾਥੀ ਰਾਣਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। -ਪੀਟੀਆਈ