ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ

ਲੁਧਿਆਣਾ, 5 ਜੁਲਾਈ ਇਥੋਂ ਦੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਚਾਰ ਜਾਨਲੇਵਾ ਹਮਲਾ ਕੀਤੇ ਜਾਣ ਕਾਰਨ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਤੇ ਕਥਿਤ ਤੌਰ 'ਤੇ 4 ਵਿਅਕਤੀਆਂ...
Advertisement

ਲੁਧਿਆਣਾ, 5 ਜੁਲਾਈ

ਇਥੋਂ ਦੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਚਾਰ ਜਾਨਲੇਵਾ ਹਮਲਾ ਕੀਤੇ ਜਾਣ ਕਾਰਨ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਤੇ ਕਥਿਤ ਤੌਰ 'ਤੇ 4 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਹਮਲਾਵਰ ਨਿਹੰਗ ਸਿੰਘਾਂ ਦੇ ਲਿਬਾਸ ਵਿਚ ਸਨ। ਉਨ੍ਹਾਂ ਦੱਸਿਆ ਕਿ ਸੰਵੇਦਨਾ ਟਰੱਸਟ ਦੇ ਦਫ਼ਤਰ ਦੇ ਬਾਹਰ ਇੰਤਜ਼ਾਰ ਕਰ ਰਹੇ ਚਾਰ ਵਿਅਕਤੀਆਂ ਨੇ ਕਥਿਤ ਤੌਰ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਜਦੋਂ ਸ਼ਿਵ ਸੈਨਾ ਆਗੂ 'ਤੇ ਹਮਲਾ ਹੋਇਆ ਤਾਂ ਉਸਦੇ ਸੁਰੱਖਿਆ ਕਰਮਚਾਰੀ ਮੌਕੇ 'ਤੇ ਮੌਜੂਦ ਸਨ। ਪੁਲੀਸ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। -ਪੀਟੀਆਈ/ਗਗਨਦੀਪ ਅਰੋੜਾ

Advertisement

Advertisement
Tags :
ludhianaShiv Sena