Defamation case against Rahul Gandhi: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ 6 ਮਾਰਚ ਤੱਕ ਮੁਲਤਵੀ
Defamation case against Rahul Gandhi: Hearing deferred to Mar 6
Advertisement
ਸੁਲਤਾਨਪੁਰ (ਯੂ.ਪੀ.), 24 ਫਰਵਰੀ
ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਸੋਮਵਾਰ ਨੂੰ ਵਿਰੋਧੀ ਧਿਰ ਦੇ ਆਗੂ ਅਤੇ ਰਾਏਬਰੇਲੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਕੇਸ ਦੀ ਸੁਣਵਾਈ 6 ਮਾਰਚ ਤੱਕ ਮੁਲਤਵੀ ਕਰ ਦਿੱਤੀ। ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਸ਼ਿਕਾਇਤਕਰਤਾ ਤੋਂ 11 ਫਰਵਰੀ ਨੂੰ ਪੁੱਛਗਿੱਛ ਕੀਤੀ ਗਈ ਸੀ। ਜਿਰ੍ਹਾ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਸੁਣਵਾਈ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਸ਼ਿਕਾਇਤਕਰਤਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਦੇ ਅਦਾਲਤ ’ਚ ਹਾਜ਼ਰ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ 6 ਮਾਰਚ ਤੱਕ ਟਾਲ ਦਿੱਤੀ ਗਈ।
Advertisement
ਇਹ ਮਾਮਲਾ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਗਾਂਧੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਕੀਤੀ ਕਥਿਤ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਸਾਹਮਣੇ ਆਇਆ, ਜਿਸ ਕਾਰਨ ਸਥਾਨਕ ਭਾਜਪਾ ਆਗੂ ਨੇ ਸ਼ਿਕਾਇਤ ਦਰਜ ਕਰਵਾਈ ਸੀ। -ਪੀਟੀਆਈ
Advertisement
×