ਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤ
ਨਵੀਂ ਦਿੱਲੀ, 28 ਜਨਵਰੀ ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਵਿੱਚ ਦੋ ਨਾਬਾਲਗ ਭੈਣਾਂ ਸਣੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਮਲਬੇ ’ਚੋਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ ਸਕੂਲ ਨੇੜੇ ਨਵੀਂ...
Advertisement
ਨਵੀਂ ਦਿੱਲੀ, 28 ਜਨਵਰੀ
ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਵਿੱਚ ਦੋ ਨਾਬਾਲਗ ਭੈਣਾਂ ਸਣੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਮਲਬੇ ’ਚੋਂ ਬਰਾਮਦ ਕੀਤੀਆਂ ਗਈਆਂ ਹਨ।
Advertisement
ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ ਸਕੂਲ ਨੇੜੇ ਨਵੀਂ ਬਣੀ ਇਮਾਰਤ ਸੋਮਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਲਬੇ ’ਚੋਂ ਦੋ ਨਾਬਾਲਗ ਭੈਣਾਂ ਸਣੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ 12 ਲੋਕਾਂ ਨੂੰ ਬਚਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 12 ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ ਅਤੇ ਮਲਬੇ ਹੇਠ ਹੋਰ ਲੋਕ ਦੱਬੇ ਹੋ ਸਕਦੇ ਹਨ। ਪੀਟੀਆਈ
Advertisement
×