DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delta plane flips ਏਅਰਲਾਈਨ ਵਲੋਂ ਹਰੇਕ ਯਾਤਰੀ ਨੂੰ 26 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

ਹਵਾਈ ਪਟੜੀ ਤੋਂ ਜਹਾਜ਼ ਦਾ ਮਲਬਾ ਹਟਾ ਕੇ ਆਵਾਜਾਈ ਮੁੜ ਚਾਲੂ ਕੀਤੀ
  • fb
  • twitter
  • whatsapp
  • whatsapp
Advertisement

ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 21 ਫਰਵਰੀ

Advertisement

ਸੋਮਵਾਰ ਨੂੰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਲੈਂਡ ਕਰਦਿਆਂ ਹਵਾਈ ਪਟੜੀ ਤੋਂ ਤਿਲਕਣ ਕਰਕੇ ਪਲਟੇ ਡੈਲਟਾ ਏਅਰਲਾਈਨ ਜਹਾਜ਼ ਦੇ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਗਈ ਹੈ। ਏਅਰਲਾਈਨ ਨੇ ਜਹਾਜ਼ ਦੇ ਹਰੇਕ ਯਾਤਰੀ ਨੂੰ 30 ਹਜ਼ਾਰ ਅਮਰੀਕਨ ਡਾਲਰ (ਸਵਾ 26 ਲੱਖ ਰੁਪਏ) ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮਿਨੀਐਪਲਸ ਤੋਂ ਆਏ ਜਹਾਜ਼ ਵਿੱਚ 76 ਯਾਤਰੀ ਸਵਾਰ ਸਨ, ਜਿਨ੍ਹਾਂ ’ਚੋਂ 3 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਂਝ ਇਸ ਹਾਦਸੇ ਵਿਚ ਕੁੱਲ 17 ਜਣੇ ਜ਼ਖ਼ਮੀ ਹੋਏ ਸਨ।

ਏਅਰਲਾਈਨ ਦੇ ਬੁਲਾਰੇ ਮੌਰਗਨ ਡੁਰੈਂਟ ਨੇ ਕਿਹਾ ਕਿ ਹਰੇਕ ਯਾਤਰੀ ਨੂੰ ਉੱਕਤ ਰਕਮ ਬਿਨਾਂ ਕਿਸੇ ਸ਼ਰਤ ਦੇ ਦਿੱਤੀ ਜਾਏਗੀ, ਜਿਸ ਦੀ ਅਦਾਇਗੀ ਲਈ ਯਾਤਰੀਆਂ ਤੋਂ ਸਹਿਮਤੀ ਪ੍ਰਾਪਤ ਕੀਤੀ ਜਾ ਰਹੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਮੁਆਵਜ਼ਾ ਦੇ ਕੇ ਯਾਤਰੀਆਂ ਤੋਂ ਹੋਰ ਚਾਰਾਜੋਈ ਹੱਕ ਨਹੀਂ ਖੋਹੇ ਜਾ ਰਹੇ। ਬੇਸ਼ੱਕ ਕੈਨੇਡਾ ਤੇ ਅਮਰੀਕਾ ਦੇ ਸੇਫਟੀ ਬੋਰਡ ਹਾਦਸੇ ਦੇ ਕਾਰਣ ਲੱਭਣ ਵਿੱਚ ਜੁਟੇ ਹੋਏ ਹਨ, ਪਰ ਅਜੇ ਕਿਸੇ ਠੋਸ ਨਤੀਜੇ ’ਤੇ ਨਹੀਂ ਪਹੁੰਚਿਆ ਗਿਆ।

ਡੁਰੈਂਟ ਨੇ ਦੱਸਿਆ ਕਿ ਏਅਰਲਾਈਨ ਵਲੋਂ 50 ਤੋਂ ਵੱਧ ਲੋਕਾਂ ਦੀਆਂ ਸੇਵਾਵਾਂ ਲੈ ਕੇ ਜਹਾਜ਼ ਦਾ ਮਲਬਾ ਘਟਨਾ ਸਥਾਨ ਤੋਂ ਹਟਾ ਕੇ ਸਫਾਈ ਕਰਵਾ ਦਿੱਤੀ ਗਈ ਹੈ ਤੇ ਹਵਾਈ ਆਵਾਜਾਈ ਵਿੱਚ ਪੈਂਦੇ ਅੜਿੱਕੇ ਖਤਮ ਕਰ ਦਿੱਤੇ ਗਏ ਹਨ।

ਉਧਰ ਮੌਸਮੀ ਖਰਾਬੀ ਕਰਕੇ ਸੰਨਵਿੰਗ ਸਮੇਤ ਕੁਝ ਹਵਾਈ ਕੰਪਨੀਆਂ ਨੇ ਟੋਰਾਂਟੋ ਹਵਾਈ ਅੱਡੇ ਤੋਂ ਆਪਣੀਆਂ ਉਡਾਣਾਂ ਸੀਮਤ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਡਰ ਹੈ ਕਿ ਹਵਾਈ ਪੱਟੜੀਆਂ ਨੇੜਲੇ ਸਥਾਨਾਂ ਤੇ ਬਰਫ ਦੀ ਤਿੰਨ ਫੁੱਟ ਤੋਂ ਉੱਚੀ ਤਹਿ ਕਾਰਣ ਸੰਚਾਲਣ ਸਧਾਰਨ ਗੱਲ ਨਹੀਂ ਰਹੀ, ਪਰ ਗ੍ਰੇਟਰ ਟੋਰਾਂਟੋ ਏਅਰਪੋਰਟ ਅਥਾਰਿਟੀ ਨੇ ਖਤਰੇ ਨੂੰ ਨਕਾਰਿਆ ਹੈ।

ਏਟੀਸੀ ਦੇ ਇੱਕ ਸੂਤਰ ਨੇ ਗੈਰ-ਰਸਮੀ ਗੱਲਬਾਤ ਦੌਰਾਨ ਮੰਨਿਆ ਕਿ ਅਜਿਹੇ ਹਾਲਾਤ ਵਿੱਚ ਪਾਇਲਟਾਂ ਨੂੰ ਉਡਾਣ ਭਰਨ ਜਾਂ ਉਤਾਰਨ ਲਈ ਵਧੇਰੇ ਚੌਕਸੀ ਵਰਤਣ ਦੀ ਲੋੜ ਪੈਂਦੀ ਹੈ ਤੇ ਥੋੜ੍ਹੀ ਜਿਹੀ ਵੀ ਅਣਗਹਿਲੀ ਯਾਤਰੀਆਂ ਦੀ ਜਾਨ ਖਤਰੇ ਵਿੱਚ ਪਾ ਸਕਦੀ ਹੈ।

Advertisement
×