ਇਮਰਾਨ ਖਾਨ ਨੂੰ ਜੇਲ੍ਹ ਵਿੱਚ ਮਿਲੀ ਭੈਣ ਉਜ਼ਮਾ
ਪਾਕਿਸਤਾਨ ਤਹਿਰੀਕ ਏ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਦੀ ਭੈਣ ਉਜ਼ਮਾ ਖਾਨਮ ਨੇ ਅੱਜ ਕਿਹਾ ਕਿ ਉਨ੍ਹਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਆਪਣੇ ਭਰਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਅੱਧਾ ਘੰਟਾ ਦੇ ਕਰੀਬ ਹੋਈ। ਉਨ੍ਹਾਂ ਕਿਹਾ ਕਿ ਇਮਰਾਨ ਬਿਲਕੁਲ ਠੀਕ-ਠਾਕ ਹਨ।
ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਜ਼ਮਾ ਨੇ ਕਿਹਾ ਕਿ ਇਮਰਾਨ ਖਾਨ ਦੀ ਸਿਹਤ ਬਿਲਕੁਲ ਠੀਕ ਹੈ ਪਰ ਉਹ ਬਹੁਤ ਗੁੱਸੇ ਵਿਚ ਹਨ ਕਿਉਂਕਿ ਉਨ੍ਹਾਂ ’ਤੇ ਮਾਨਸਿਕ ਤਸ਼ੱਦਦ ਢਾਹਿਆ ਜਾ ਰਿਹਾ ਹੈ ਜਿਸ ਲਈ ਪਾਕਿਸਤਾਨ ਫੌਜ ਮੁਖੀ ਮੁਨੀਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਮਰਾਨ ਦਿਨ ਦਾ ਜ਼ਿਆਦਾਤਰ ਸਮਾਂ ਆਪਣੇ ਕਮਰੇ ਵਿਚ ਲੰਘਦਾ ਹੈ ਤੇ ਉਨ੍ਹਾਂ ਦਾ ਬਾਹਰੀ ਦੁਨੀਆ ਨਾਲ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਹੋਰ ਵੇਰਵੇ ਆਪਣੀਆਂ ਭੈਣਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਜਾਰੀ ਕਰੇਗੀ।
ਇਸ ਤੋਂ ਪਹਿਲਾਂ ਅੱਜ ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਦੀ ਭੈਣ ਨੂੰ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਨਾਲ ਇਮਰਾਨ ਖਾਨ ਬਾਰੇ ਅਫਵਾਹਾਂ ਨੂੰ ਵੀ ਵਿਰਾਮ ਲੱਗ ਗਿਆ ਹੈ। ਇਮਰਾਨ ਦੀ ਸਿਹਤ ਬਾਰੇ ਅਫਵਾਹਾਂ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਬਾਹਰ ਇਕੱਠੇ ਹੋਏ ਸਨ।
73 ਸਾਲਾ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ 73 ਸਾਲਾ ਇਮਰਾਨ ਖਾਨ ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਤੇ ਉਨ੍ਹਾਂ ਨੂੰ ਮਿਲਣ ’ਤੇ ਅਗਲੇ ਹੁਕਮਾਂ ਤਕ ਪਾਬੰਦੀ ਲਗਾ ਦਿੱਤੀ ਗਈ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ। ਇਹ ਅਫਵਾਹਾਂ ਸਨ ਕਿ ਉਹ ਜ਼ਿੰਦਾ ਵੀ ਹਨ ਕਿ ਨਹੀਂ। ਹਾਲਾਂਕਿ, ਅਡਿਆਲਾ ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਬਿਲਕੁੱਲ ਠੀਕ-ਠਾਕ ਹਨ। ਇਮਰਾਨ ਖਾਨ ਦੀ ਭੈਣ ਡਾ. ਉਜ਼ਮਾ ਖਾਨ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਦੌਰਾਨ ਪੰਜਾਬ ਸਰਕਾਰ ਨੇ ਪੀਟੀਆਈ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਅਡਿਆਲਾ ਰੋਡ ’ਤੇ ਪੂਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਹੈ।
ਸਰਕਾਰ ਨੇ ਪਹਿਲਾਂ ਹੀ ਰਾਵਲਪਿੰਡੀ ਅਤੇ ਇਸਲਾਮਾਬਾਦ ਵਿੱਚ ਧਾਰਾ 144 (ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ) ਲਗਾ ਦਿੱਤੀ ਹੈ।
ਪੀਟੀਆਈ
