ਨੇਪਾਲ ਦੇ ਪੂਰਬੀ ਹਿੱਸੇ ਵਿੱਚ ਭੂਚਾਲ ਦੇ ਝਟਕੇ
ਪੂਰਬੀ ਨੇਪਾਲ ਦੇ ਤਾਪਲੇਜੰਗ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਸਵੇਰੇ 4.6 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਗੁਆਂਢੀ ਜ਼ਿਲ੍ਹਿਆਂ ਸੰਖੁਵਾਸਭਾ ਅਤੇ ਪਾਂਚਥਰ ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਅਨੁਸਾਰ ਭੂਚਾਲ ਸਵੇਰੇ 6:13 ਵਜੇ ਆਇਆ ਅਤੇ ਇਸ...
Advertisement
ਪੂਰਬੀ ਨੇਪਾਲ ਦੇ ਤਾਪਲੇਜੰਗ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਸਵੇਰੇ 4.6 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਗੁਆਂਢੀ ਜ਼ਿਲ੍ਹਿਆਂ ਸੰਖੁਵਾਸਭਾ ਅਤੇ ਪਾਂਚਥਰ ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਅਨੁਸਾਰ ਭੂਚਾਲ ਸਵੇਰੇ 6:13 ਵਜੇ ਆਇਆ ਅਤੇ ਇਸ ਦਾ ਕੇਂਦਰ ਕਾਠਮੰਡੂ ਤੋਂ 420 ਕਿਲੋਮੀਟਰ ਪੂਰਬ ਵਿੱਚ ਸਥਿਤ ਤਾਪਲੇਜੰਗ ਦੇ ਫਾਲੈਚਾ ਵਿੱਚ ਸੀ। ਇਸ ਭੂਚਾਲ ਕਾਰਨ ਹਾਲੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ 9 ਦਸੰਬਰ ਨੂੰ ਚੀਨ ਦੀ ਸਰਹੱਦ ਨਾਲ ਲੱਗਦੇ ਨੇਪਾਲ ਦੇ ਕਾਲਾਪਾਨੀ ਖੇਤਰ ਵਿੱਚ 4.3 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ।
Advertisement
Advertisement
×

