ਈਡੀ ਵੱਲੋਂ ਅਨਿਲ ਅੰਬਾਨੀ ਗਰੁੱਪ ਕੰਪਨੀਆਂ ਅਤੇ ਯੈੱਸ ਬੈਂਕ ਲੋਨ ਧੋਖਾਧੜੀ ਮਾਮਲੇ ’ਚ ਛਾਪੇਮਾਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਅਤੇ ਯੈੱਸ ਬੈਂਕ ਵਿਰੁੱਧ ਕਥਿਤ 3,000 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਵੱਡੀ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਇਹ...
Advertisement
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਅਤੇ ਯੈੱਸ ਬੈਂਕ ਵਿਰੁੱਧ ਕਥਿਤ 3,000 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਵੱਡੀ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੰਬਈ ਅਤੇ ਦਿੱਲੀ ਵਿੱਚ 50 ਕੰਪਨੀਆਂ ਅਤੇ ਲਗਪਗ 25 ਵਿਅਕਤੀਆਂ ਦੇ 35 ਤੋਂ ਵੱਧ ਟਿਕਾਣਿਆਂ ’ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਤਲਾਸ਼ੀ ਲਈ ਜਾ ਰਹੀ ਹੈ।
ਈਡੀ ਦੇ ਸੂਤਰਾਂ ਨੇ ਦੱਸਿਆ ਕਿ ਉਹ 2017 ਤੋਂ 2019 ਦਰਮਿਆਨ ਯੈੱਸ ਬੈਂਕ ਤੋਂ ਲਗਪਗ 3,000 ਕਰੋੜ ਰੁਪਏ ਦੇ ਗੈਰ-ਕਾਨੂੰਨੀ ਕਰਜ਼ੇ ਦੇ ਮੋੜ ਬਾਰੇ ਲੱਗੇ ਦੋਸ਼ਾਂ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਈਡੀ ਨੇ ਪਾਇਆ ਹੈ ਕਿ ਕਰਜ਼ਾ ਮਨਜ਼ੂਰ ਹੋਣ ਤੋਂ ਠੀਕ ਪਹਿਲਾਂ ਯੈੱਸ ਬੈਂਕ ਦੇ ਪ੍ਰਮੋਟਰਾਂ ਨੂੰ ਉਨ੍ਹਾਂ ਦੀਆਂ ਕੰਪਨੀਆਂ ਵਿੱਚ ਪੈਸਾ ਮਿਲਿਆ ਸੀ। ਏਜੰਸੀ ਰਿਸ਼ਵਤ ਅਤੇ ਕਰਜ਼ੇ ਦੇ ਇਸ ਗਠਜੋੜ ਦੀ ਜਾਂਚ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਨੀ ਲਾਂਡਰਿੰਗ ਦਾ ਇਹ ਮਾਮਲਾ ਘੱਟੋ-ਘੱਟ ਦੋ ਸੀਬੀਆਈ ਐੱਫਆਈਆਰਜ਼ ਅਤੇ ਨੈਸ਼ਨਲ ਹਾਊਸਿੰਗ ਬੈਂਕ, ਸੇਬੀ, ਨੈਸ਼ਨਲ ਫਾਈਨੈਂਸ਼ੀਅਲ ਰਿਪੋਰਟਿੰਗ ਅਥਾਰਟੀ (NFRA) ਅਤੇ ਬੈਂਕ ਆਫ਼ ਬੜੌਦਾ ਵੱਲੋਂ ਸਾਂਝੀਆਂ ਕੀਤੀਆਂ ਰਿਪੋਰਟਾਂ ਤੋਂ ਉਭਰਿਆ ਹੈ।
Advertisement
Advertisement