ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਚੋਣ ਮੁਹਿੰਮ ਸ਼ੁਰੂ

ਜਗਾਧਰੀ ਵਿੱਚ ਕੀਤਾ ਰੋਡ ਸ਼ੋਅ; ਹਰਿਆਣਾ ਦੇ ਲੋਕ ਇਸ ਵਾਰ ਬਦਲਾਅ ਚਾਹੁੰਦੇ ਨੇ: ਕੇਜਰੀਵਾਲ; ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾ ਕੋਈ ਸਰਕਾਰ ਨਾ ਬਣਨ ਦਾ ਦਾਅਵਾ
ਜਗਾਧਰੀ ਵਿੱਚ ਰੋਡ ਸ਼ੋਅ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ।
Advertisement

ਦਵਿੰਦਰ ਸਿੰਘ

ਯਮੁਨਾਨਗਰ, 20 ਸਤੰਬਰ

Advertisement

Arvind kejriwal started election compaign in Haryana ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਹਰਿਆਣਾ ਵਿੱਚ ਜੋ ਵੀ ਸਰਕਾਰ ਬਣੇਗੀ, ਉਹ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣੇਗੀ। ਉਹ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਸ਼ੁਰੂ ਕਰਨ ਮੌਕੇ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਯਮੁਨਾਨਗਰ ਦੇ ਵਿਧਾਨ ਸਭਾ ਹਲਕਾ ਜਗਾਧਰੀ ਤੋਂ ਪਾਰਟੀ ਉਮੀਦਵਾਰ ਆਦਰਸ਼ ਪਾਲ ਦੇ ਹੱਕ ਵਿੱਚ ਇਕ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਅਤੇ ਪਾਰਟੀ ਦੇ ਵੱਡੀ ਗਿਣਤੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

Advertisement
Tags :
Arvind Kejriwal
Show comments