ਕਾਂਗਰਸ ਦੀ ਮਹਾਰਾਸ਼ਟਰ ਵੋਟਰ ਸੂਚੀ ਦੀ ਮੰਗ ਚੋਣ ਕਮਿਸ਼ਨ ਵੱਲੋਂ ਰੱਦ
ਨਵੀਂ ਦਿੱਲੀ, 26 ਜੂਨਕਾਂਗਰਸ ਵੱਲੋਂ ਚੋਣ ਕਮਿਸ਼ਨ ਤੋਂ ਮਹਾਰਾਸ਼ਟਰ ਦੀ ਵੋਟਰ ਸੂਚੀ ਦੀ ‘ਮਸ਼ੀਨ-ਰੀਡੇਬਲ’ ਡਿਜੀਟਲ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਚੋਣ ਕਮਿਸ਼ਨ ਦੇ ਸੂਤਰਾਂ ਨੇ ਕਿਹਾ ਕਿ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਇਹ ਮੰਗ...
Advertisement
ਨਵੀਂ ਦਿੱਲੀ, 26 ਜੂਨਕਾਂਗਰਸ ਵੱਲੋਂ ਚੋਣ ਕਮਿਸ਼ਨ ਤੋਂ ਮਹਾਰਾਸ਼ਟਰ ਦੀ ਵੋਟਰ ਸੂਚੀ ਦੀ ‘ਮਸ਼ੀਨ-ਰੀਡੇਬਲ’ ਡਿਜੀਟਲ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਚੋਣ ਕਮਿਸ਼ਨ ਦੇ ਸੂਤਰਾਂ ਨੇ ਕਿਹਾ ਕਿ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਇਹ ਮੰਗ ‘ਮੰਨਣਯੋਗ’ ਨਹੀਂ ਹੈ।
ਸੂਤਰਾਂ ਨੇ ਕਿਹਾ ਕਿ ਪਾਰਟੀ ਦੀ ਇਸੇ ਤਰ੍ਹਾਂ ਦੀ ਇਕ ਪਟੀਸ਼ਨ 2019 ਵਿੱਚ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਸੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਪਿਛਲੇ ਸੱਤ ਮਹੀਨਿਆਂ ਤੋਂ ਵੋਟਰ ਸੂਚੀ ਦੀ ‘ਮਸ਼ੀਨ-ਰੀਡੇਬਲ’ ਡਿਜੀਟਲ ਕਾਪੀ ਦੀ ਮੰਗ ਕਰ ਰਹੇ ਹਨ ਅਤੇ ਕਾਂਗਰਸ ਦੀ ਇਹ ਮੰਗ ਨਵੀਂ ਨਹੀਂ ਹੈ। ਸੂਤਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦੋਹਰਾਈ ਗਈ ਮੰਗ, ਹਾਲਾਂਕਿ ਕਾਂਗਰਸ ਵੱਲੋਂ ਇਤਿਹਾਸਕ ਤੌਰ ’ਤੇ ਅਪਣਾਏ ਗਏ ਰੁਖ਼ ਮੁਤਾਬਕ ਹੈ ਪਰ ਇਹ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਮੰਨਣਯੋਗ ਨਹੀਂ ਹੈ।’’ -ਪੀਟੀਆਈ
Advertisement
Advertisement
×