ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Engineer Rashid: ਰਾਸ਼ਿਦ ਨੂੰ ਹਿਰਾਸਤ ’ਚ ਸੰਸਦ ਵਿਚ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 26 ਮਾਰਚ ਦਿੱਲੀ ਹਾਈ ਕੋਰਟ ਨੇ ਅਤਿਵਾਦੀ ਫੰਡਿੰਗ ਮਾਮਲੇ ਵਿਚ ਗ੍ਰਿਫ਼ਤਾਰ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ ਸੰਸਦ ਦੇ ਚੱਲ ਰਹੇ ਸੈਸ਼ਨ ’ਚ 'ਹਿਰਾਸਤ ਵਿੱਚ' ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਚੰਦਰ ਧਾਰੀ ਸਿੰਘ...
Advertisement

ਨਵੀਂ ਦਿੱਲੀ, 26 ਮਾਰਚ

ਦਿੱਲੀ ਹਾਈ ਕੋਰਟ ਨੇ ਅਤਿਵਾਦੀ ਫੰਡਿੰਗ ਮਾਮਲੇ ਵਿਚ ਗ੍ਰਿਫ਼ਤਾਰ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ ਸੰਸਦ ਦੇ ਚੱਲ ਰਹੇ ਸੈਸ਼ਨ ’ਚ 'ਹਿਰਾਸਤ ਵਿੱਚ' ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਚੰਦਰ ਧਾਰੀ ਸਿੰਘ ਅਤੇ ਅਨੂਪ ਜੈਰਾਮ ਦੇ ਬੈਂਚ ਨੇ ਕਿਹਾ ਕਿ ਪੁਲੀਸ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ 26 ਮਾਰਚ ਤੋਂ 4 ਅਪਰੈਲ ਦੇ ਵਿਚਕਾਰ ਸਾਰੇ ਦਿਨਾਂ ਲਈ ਸੰਸਦ ਵਿਚ ਲੈ ਕੇ ਜਾਵੇਗੀ ਅਤੇ ਵਾਪਸ ਜੇਲ੍ਹ ਲਿਆਏਗੀ।

Advertisement

ਬੈਂਚ ਨੇ ਅੱਗੇ ਕਿਹਾ ਕਿ ਜੇਲ੍ਹ ਤੋਂ ਬਾਹਰ ਰਹਿੰਦੇ ਹੋਏ, ਰਾਸ਼ਿਦ ਸੈੱਲਫੋਨ ਜਾਂ ਲੈਂਡਲਾਈਨ ਦੀ ਵਰਤੋਂ ਕਰਨ ਜਾਂ ਮੀਡੀਆ ਨਾਲ ਗੱਲਬਾਤ ਕਰਨ ਦਾ ਹੱਕਦਾਰ ਨਹੀਂ ਹੋਵੇਗਾ। 2017 ਦੇ ਅਤਿਵਾਦੀ ਫੰਡਿੰਗ ਕੇਸ ਵਿਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਮੁਕੱਦਮੇ ਦਾ ਸਾਹਮਣਾ ਕਰ ਰਹੇ ਰਾਸ਼ਿਦ ਨੇ 10 ਮਾਰਚ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਉਸਨੂੰ 4 ਅਪਰੈਲ ਤੱਕ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਲਈ ਹਿਰਾਸਤੀ ਪੈਰੋਲ ਜਾਂ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। -ਪੀਟੀਆਈ

Advertisement
Tags :
Engineer Rashid