Farmers meeting with centre team conclude ਕਿਸਾਨਾਂ ਦੀ ਕੇਂਦਰ ਸਰਕਾਰ ਦੀ ਟੀਮ ਨਾਲ ਮੀਟਿੰਗ ਸਮਾਪਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਫਰਵਰੀ
ਫ਼ਸਲਾਂ ਦੇ ਘੱਟ-ਘੱਟ ਸਮਰਥਨ ਮੁੱਲ ਸਣੇ ਕਿਸਾਨੀ ਦੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਕੇਂਦਰ ਸਰਕਾਰ ਦੀ ਟੀਮ ਨਾਲ ਹੋ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੌਣੇ ਤਿੰਨ ਘੰਟੇ ਚੱਲੀ। ਇਸ ਮੀਟਿੰਗ ਵਿੱਚ ਕੇਂਦਰੀ ਟੀਮ ਦੀ ਅਗਵਾਈ ਖ਼ਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ ਜਦਕਿ ਦੋ ਕਿਸਾਨ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਡੱਲੇਵਾਲ ਨੂੰ ਇਕ ਐਂਬੂਲੈਂਸ ਵਿੱਚ ਇੱਥੇ ਲਿਆਂਦਾ ਗਿਆ। ਇਨ੍ਹਾਂ ਦੋਹਾਂ ਆਗੂਆਂ ਤੋਂ ਇਲਾਵਾ 26 ਹੋਰ ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸ਼ਾਮਲ ਹੋਣਗੇ। ਪੁੱਤਰ ਦੇ ਵਿਆਹ ਕਾਰਨ ਉਹ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ।