ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਪਿਓ ਗ੍ਰਿਫ਼ਤਾਰ

ਹੁਸ਼ਿਆਰਪੁਰ, 6 ਜੂਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਐੱਸਐੱਚਓ ਜੋਗਿੰਦਰ ਸਿੰਘ ਦੇ ਅਨੁਸਾਰ ਇਹ ਮਾਮਲਾ ਲੜਕੀ ਦੀ...
Advertisement

ਹੁਸ਼ਿਆਰਪੁਰ, 6 ਜੂਨ

ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਐੱਸਐੱਚਓ ਜੋਗਿੰਦਰ ਸਿੰਘ ਦੇ ਅਨੁਸਾਰ ਇਹ ਮਾਮਲਾ ਲੜਕੀ ਦੀ ਮਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਸਾਹਮਣੇ ਆਇਆ। ਔਰਤ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਵਿਆਹ 2011 ਵਿੱਚ ਇੱਕ 40 ਸਾਲਾ ਵਿਅਕਤੀ ਨਾਲ ਹੋਇਆ ਅਤੇ ਉਨ੍ਹਾਂ ਦੇ ਦੋ ਬੱਚੇ( ਇੱਕ ਪੁੱਤਰ ਅਤੇ ਇੱਕ ਧੀ) ਹਨ। ਔਰਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਅਕਸਰ ਉਨ੍ਹਾਂ ਨਾਲ ਝਗੜਾ ਕਰਦਾ ਸੀ ਅਤੇ ਉਹ ਇਸ ਸਮੇਂ ਆਪਣੇ ਪੇਕੇ ਘਰ ਰਹਿ ਰਹੀ ਸੀ। ਪਰ 22 ਮਾਰਚ ਨੂੰ ਉਸ ਦਾ ਪਤੀ ਧੀ ਨੂੰ ਆਪਣੇ ਪਿੰਡ ਲੈ ਗਿਆ।

Advertisement

ਬਾਅਦ ਵਿਚ ਮਾਂ ਨਾਲ ਗੱਲਬਾਤ ਦੌਰਾਨ ਲੜਕੀ ਨੇ ਖੁਲਾਸਾ ਕੀਤਾ ਕਿ ਉਸ ਦਾ ਪਿਤਾ ਉਸ ਨੂੰ ਨਿਯਮਿਤ ਤੌਰ ’ਤੇ ਕੁੱਟਦਾ ਸੀ ਅਤੇ ਜਦੋਂ ਵੀ ਦਾਦਾ-ਦਾਦੀ ਘਰ ਮੌਜੂਦ ਨਹੀਂ ਹੁੰਦੇ ਸਨ ਤਾਂ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਪੁਲੀਸ ਅਧਿਕਾਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵੱਖ ਵੱਖ ਧਾਰਾਵਾਂ ਸਮੇਤ (POCSO) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement