DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

UAE ਦੇ ਫੁਜੈਰਾਹ ਵਿੱਚ ਡਰੋਨ ਹਮਲੇ ਕਾਰਨ ਲੱਗੀ ਅੱਗ ; 3 ਭਾਰਤੀ ਜ਼ਖਮੀ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ਪੈਟਰੋਲੀਅਮ ਇੰਡਸਟਰੀਜ਼ ਜ਼ੋਨ (FOIZ) ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖਮੀ ਹੋ ਗਏ ਹਨ। ਸਰਕਾਰੀ ਨਿਊਜ਼ ਏਜੰਸੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ਪੈਟਰੋਲੀਅਮ ਇੰਡਸਟਰੀਜ਼ ਜ਼ੋਨ (FOIZ) ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖਮੀ ਹੋ ਗਏ ਹਨ।

ਸਰਕਾਰੀ ਨਿਊਜ਼ ਏਜੰਸੀ 'ਵਾਮ' (WAM) ਨੇ ਰਿਪੋਰਟ ਦਿੱਤੀ ਹੈ ਕਿ ਫੁਜੈਰਾਹ ਦੇ ਸਬੰਧਤ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਫੁਜੈਰਾਹ ਪੈਟਰੋਲੀਅਮ ਇੰਡਸਟਰੀਜ਼ ਜ਼ੋਨ ਵਿੱਚ ਅੱਗ ਲੱਗੀ ਹੈ, ਜੋ ਕਿ ਇਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦਾ ਨਤੀਜਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫੁਜੈਰਾਹ ਸਿਵਲ ਡਿਫੈਂਸ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Advertisement

'ਖਲੀਜ ਟਾਈਮਜ਼' ਨੇ ਫੁਜੈਰਾਹ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਤਿੰਨ ਭਾਰਤੀ ਨਾਗਰਿਕਾਂ ਨੂੰ ਦਰਮਿਆਨੀਆਂ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

Advertisement

ਇਸ ਦੌਰਾਨ, ਯੂ ਏ ਈ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਉਹ ਉਚਿਤ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਨੇ ਐਕਸ 'ਤੇ ਪੋਸਟ ਕੀਤਾ, "ਫੁਜੈਰਾਹ ਵਿੱਚ ਅੱਜ ਹੋਏ ਹਮਲਿਆਂ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖਮੀ ਹੋਏ ਹਨ। ਅਸੀਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਦੀ ਉਚਿਤ ਡਾਕਟਰੀ ਦੇਖਭਾਲ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।"

ਉੱਥੇ ਹੀ ਯੂ ਏ ਈ ਦੇ ਰੱਖਿਆ ਮੰਤਰਾਲੇ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਇਰਾਨ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵੱਲ ਚਾਰ ਮਿਜ਼ਾਇਲਾਂ ਦਾਗੀਆਂ ਸਨ। ਮੰਤਰਾਲੇ ਨੇ ਜਾਣਕਾਰੀ ਦਿੱਤੀ, "ਦੇਸ਼ ਦੀਆਂ ਸਮੁੰਦਰੀ ਹੱਦਾਂ ਦੇ ਉੱਪਰ ਹੀ ਤਿੰਨ ਮਿਜ਼ਾਇਲਾਂ ਨੂੰ ਸਫਲਤਾਪੂਰਵਕ ਰੋਕ ਕੇ ਨਸ਼ਟ ਕਰ ਦਿੱਤਾ ਗਿਆ, ਜਦੋਂ ਕਿ ਇੱਕ ਮਿਜ਼ਾਈਲ ਸਮੁੰਦਰ ਵਿੱਚ ਜਾ ਡਿੱਗੀ।"

ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਸੁਰੱਖਿਆ ਨਾਲ ਜੁੜੀ ਕੋਈ ਚਿਤਾਵਨੀ ਜਾਰੀ ਕੀਤੀ ਜਾਵੇ, ਤਾਂ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। 'ਗਲਫ ਨਿਊਜ਼' ਮੁਤਾਬਕ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਜਾਣਕਾਰੀ ਲਈ ਸਿਰਫ ਅਧਿਕਾਰਤ ਸਰੋਤਾਂ 'ਤੇ ਹੀ ਭਰੋਸਾ ਕਰਨ।

Advertisement
×