BJP ਦੇ ਸਾਬਕਾ ਸੰਸਦ ਮੈਂਬਰ ਹਰੀਸ਼ਚੰਦਰ ਚਵਾਨ ਦਾ ਦੇਹਾਂਤ
ਨਾਸਿਕ, 14 ਨਵੰਬਰ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹਰੀਸ਼ਚੰਦਰ ਚਵਾਨ ਦਾ ਮਹਾਰਾਸ਼ਟਰ ਦੇ ਨਾਸਿਕ ਸ਼ਹਿਰ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ, ਉਹ 74 ਸਾਲ ਦੇ ਸਨ। ਜਾਣਕਾਰੀ ਅਨੁਸਾਰ ਚਵਾਨ ਲੰਬੇ ਸਮੇਂ ਤੋਂ...
Advertisement
ਨਾਸਿਕ, 14 ਨਵੰਬਰ
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹਰੀਸ਼ਚੰਦਰ ਚਵਾਨ ਦਾ ਮਹਾਰਾਸ਼ਟਰ ਦੇ ਨਾਸਿਕ ਸ਼ਹਿਰ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ, ਉਹ 74 ਸਾਲ ਦੇ ਸਨ। ਜਾਣਕਾਰੀ ਅਨੁਸਾਰ ਚਵਾਨ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ 6 ਵਜੇ ਦੇ ਕਰੀਬ ਕਾਲਜ ਰੋਡ ਇਲਾਕੇ ਸਥਿਤ ਆਪਣੇ ਘਰ ’ਚ ਆਖਰੀ ਸਾਹ ਲਿਆ। ਚਵਾਨ ਤਿੰਨ ਵਾਰ ਸੰਸਦ ਮੈਂਬਰ ਰਹੇ। ਉਹ 2004 ਵਿੱਚ ਮਾਲੇਗਾਓਂ ਲੋਕ ਸਭਾ ਸੀਟ ਤੋਂ ਅਤੇ 2009 ਅਤੇ 2014 ਵਿੱਚ ਨਾਸਿਕ ਜ਼ਿਲ੍ਹੇ ਦੇ ਡਿੰਡੋਰੀ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਜਿੱਤੇ ਸਨ। ਉਹ ਇਸ ਤੋਂ ਪਹਿਲਾਂ ਸੂਬੇ ਵਿੱਚ ਵਿਧਾਇਕ ਵੀ ਰਹਿ ਚੁੱਕੇ ਹਨ। ਚਵਾਨ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਪੀਟੀਆਈ
Advertisement
Advertisement
×