ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ਚੋਂ ਮੁਅੱਤਲ

ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹੇ ਹਨ ਲਕਸ਼ਮਣ ਸਿੰਘ
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਨਾਲ ਲਕਸ਼ਮਣ ਸਿੰਘ। ਫਾਈਲ ਫੋਟੋ
Advertisement

ਨਵੀਂ ਦਿੱਲੀ, 11 ਜੂਨ

ਕਾਂਗਰਸ ਨੇ ਅੱਜ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ। ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੇ ਇੱਕ ਬਿਆਨ ਵਿੱਚ ਕਿਹਾ, ‘‘ਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।’’

Advertisement

ਬਿਆਨ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਸਿੰਘ ਵਿਰੁੱਧ ਕਿਹੜੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਗਈ ਹੈ। ਸੂਬਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਾਂਗਰਸ ਲੀਡਰਸ਼ਿਪ ਨੂੰ ਉਨ੍ਹਾਂ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਇਹ ਮਾਮਲਾ ਏਆਈਸੀਸੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੂੰ ਭੇਜਿਆ ਗਿਆ ਸੀ।

ਲਕਸ਼ਮਣ ਸਿੰਘ ਸਿੰਘ ਮੱਧ ਪ੍ਰਦੇਸ਼ ਤੋਂ ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 1990 ਵਿੱਚ ਰਾਜ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1994 ਵਿੱਚ ਰਾਜਗੜ੍ਹ ਤੋਂ ਪਹਿਲੀ ਵਾਰ ਸੰਸਦ ਮੈਂਬਰ ਬਣੇ। ਸਿੰਘ 2004 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਜਦੋਂ ਉਹ ਦੁਬਾਰਾ ਲੋਕ ਸਭਾ ਲਈ ਚੁਣੇ ਗਏ। ਉਹ 2013 ਵਿੱਚ ਕਾਂਗਰਸ ਵਿੱਚ ਵਾਪਸ ਆਏ। -ਪੀਟੀਆਈ

Advertisement
Tags :
CongressDigvijay singhLaxman Singh