ਨਵੀਂ ਦਿੱਲੀ, 7 ਅਕਤੂਬਰ
Gold price all time high: ਗਹਿਣਾ ਵਿਕਰੇਤਾਵਾਂ ਵੱਲੋਂ ਲਗਾਤਾਰ ਖਰੀਦਦਾਰੀ ਅਤੇ ਵਿਦੇਸ਼ੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਦੇ ਕਾਰਨ ਸੋਨਾ ਸੋਮਵਾਰ ਨੂੰ 78,700 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ’ਤੇ ਪੁੱਜ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇਹ 78,450 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਚੜ੍ਹ ਕੇ 78,300 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ।
Advertisement
ਵਪਾਰੀਆਂ ਨੇ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੁਆਰਾ ਘਰੇਲੂ ਮੰਗ ਵਿੱਚ ਵਾਧਾ ਦੱਸਿਆ ਹੈ। ਇਸ ਤੋਂ ਇਲਾਵਾ ਇਕੁਇਟੀ ਬਾਜ਼ਾਰਾਂ ਵਿਚ ਗਿਰਾਵਟ ਨੇ ਵੀ ਕੀਮਤੀ ਧਾਤੂ ਵਿਚ ਤੇਜ਼ੀ ਨੂੰ ਸਹਾਇਤਾ ਦਿੱਤੀ ਕਿਉਂਕਿ ਨਿਵੇਸ਼ਕਾਂ ਨੇ ਸੁਰੱਖਿਅਤ ਜਾਇਦਾਦਾਂ ਵੱਲ ਕਦਮ ਵਧਾਇਆ ਹੈ। -ਪੀਟੀਆਈ
Advertisement
Advertisement
×