DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ, ਪਰ ਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾ

ਵ੍ਹਾਈਟ ਹਾੳੂਸ ਵਿਚ ਡਿਪਟੀ ਚੀਫ਼ ਆਫ ਸਟਾਫ ਦਾ ਦਾਅਵਾ ਰੂਸੀ ਤੇਲ ਖਰੀਦ ਕੇ ਯੂਕਰੇਨ ਸੰਕਟ ’ਚ ਵਿੱਤੀ ਮਦਦ ਕਰ ਰਿਹੈ ਭਾਰਤ
  • fb
  • twitter
  • whatsapp
  • whatsapp
featured-img featured-img
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਫਾਈਲ ਫੋਟੋ।
Advertisement

ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।

ਮਿਲਰ ਨੇ ਫੌਕਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਕਿਹਾ, ‘‘ਇਹ ਸਵੀਕਾਰਯੋਗ ਨਹੀਂ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦ ਕੇ ਰੂਸ-ਯੂਕਰੇਨ ਜੰਗ ਵਿਚ ਵਿੱਤੀ ਮਦਦ ਪ੍ਰਦਾਨ ਕਰੇ। ਲੋਕ ਇਹ ਜਾਣ ਕੇ ਹੈਰਾਨ ਹੋਣਗੇ ਕਿ ਭਾਰਤ ਮੂਲ ਰੂਪ ਵਿੱਚ ਰੂਸੀ ਤੇਲ ਖਰੀਦਣ ਵਿੱਚ ਚੀਨ ਨਾਲ ਜੁੜਿਆ ਹੋਇਆ ਹੈ। ਇਹ ਇੱਕ ਹੈਰਾਨੀਜਨਕ ਤੱਥ ਹੈ।’’

Advertisement

ਮਿਲਰ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ‘ਜ਼ਬਰਦਸਤ’ ਸਬੰਧ ਹਨ, ਅਤੇ ਖੇਤਰ ਲਈ ਸ਼ਾਂਤੀ ਦੇ ਬਦਲ ਵਿਚਾਰਧੀਨ ਹਨ। ਉਨ੍ਹਾਂ ਕਿਹਾ, ‘‘ਰਾਸ਼ਟਰਪਤੀ ਟਰੰਪ ਦੇ ਭਾਰਤ ਅਤੇ ਪ੍ਰਧਾਨ ਮੰਤਰੀ ਨਾਲ ਹਮੇਸ਼ਾ ਹੀ ਬਹੁਤ ਵਧੀਆ ਸਬੰਧ ਰਹੇ ਹਨ। ਪਰ ਸਾਨੂੰ ਇਸ ਜੰਗ ਦੇ ਵਿੱਤ ਨਾਲ ਨਜਿੱਠਣ ਬਾਰੇ ਅਸਲੀਅਤ ਜਾਣਨੀ ਪਵੇਗੀ। ਲਿਹਾਜ਼ਾ ਰਾਸ਼ਟਰਪਤੀ ਟਰੰਪ ਲਈ, ਯੂਕਰੇਨ ਵਿੱਚ ਚੱਲ ਰਹੀ ਜੰਗ ਨਾਲ ਕੂਟਨੀਤਕ, ਵਿੱਤੀ ਅਤੇ ਹੋਰ ਤਰੀਕਿਆਂ ਨਾਲ ਨਜਿੱਠਣ ਲਈ ਸਾਰੇ ਬਦਲ ਵਿਚਾਰਧੀਨ ਹਨ।’’ ਮਿਲਰ ਨੇ ਦੋਸ਼ ਲਗਾਇਆ ਕਿ ਭਾਰਤ ਅਮਰੀਕੀ ਉਤਪਾਦਾਂ ਨੂੰ ਸਵੀਕਾਰ ਨਹੀਂ ਕਰਦਾ ਕਿਉਂਕਿ ਉਹ ਉਨ੍ਹਾਂ ’ਤੇ ਭਾਰੀ ਟੈਰਿਫ ਲਗਾਉਂਦਾ ਹੈ।

ਉਨ੍ਹਾਂ ਕਿਹਾ, ‘‘ਭਾਰਤ ਸਾਡੇ ਉਤਪਾਦਾਂ ਨੂੰ ਸਵੀਕਾਰ ਨਹੀਂ ਕਰਦਾ, ਉਹ ਸਾਡੇ ’ਤੇ ਭਾਰੀ ਟੈਰਿਫ ਲਗਾਉਂਦੇ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਉਹ ਇਮੀਗ੍ਰੇਸ਼ਨ ਨੀਤੀਆਂ ’ਤੇ ਬਹੁਤ ਧੋਖਾਧੜੀ ਕਰਦੇ ਹਨ। ਇਹ ਅਮਰੀਕੀ ਕਾਮਿਆਂ ਲਈ ਬਹੁਤ ਨੁਕਸਾਨਦੇਹ ਹੈ।’’ ਕਾਬਿਲੇਗੌਰ ਹੈ ਕਿ ਅਮਰੀਕੀ ਸਦਰ ਡੋਨਲਡ ਟਰੰਪ ਨੇ 1 ਅਗਸਤ ਨੂੰ ਦਾਅਵਾ ਕੀਤਾ ਸੀ ਕਿ ਭਾਰਤ ਰੂਸੀ ਤੇਲ ਖਰੀਦਣਾ ਬੰਦ ਕਰ ਸਕਦਾ ਹੈ, ਜਦੋਂ ਕਿ ਭਾਰਤ ਨੇ ਆਪਣੇ ਕੌਮੀ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਊਰਜਾ ਨੀਤੀ ਨੂੰ ਅਪਣਾਉਣ ਦੇ ਆਪਣੇ ਪ੍ਰਭੂਸੱਤਾ ਅਧਿਕਾਰ ਦਾ ਬਚਾਅ ਕੀਤਾ।

Advertisement
×