ਗ੍ਰਾਮ ਪੰਚਾਇਤ ਚੋਣਾਂ: ਪੰਚੀ ਦੇ ਉਮੀਦਵਾਰ ’ਤੇ ਹਮਲਾ, ਹਸਪਤਾਲ ਦਾਖ਼ਲ
Punjab Panchayat Elections
Advertisement
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 15 ਅਕਤੂਬਰ
Advertisement
Punjab Panchayat Elections: ਬਲਾਕ ਮਹਿਲ ਕਲਾਂ ਦੇ ਪਿੰਡ ਕਰਮਗੜ੍ਹ ਵਿਖੇ ਪੰਚੀ ਉਮੀਦਵਾਰ ਦੀ ਗੱਡੀ ’ਤੇ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਹੈ। ਇਸ ਦੌਰਾਨ ਜ਼ਖ਼ਮੀ ਗੁਰਜੰਟ ਸਿੰਘ ਨੇ ਵਿਰੋਧੀ ਸਰਪੰਚੀ ਉਮੀਦਵਾਰ ’ਤੇ ਹਮਲੇ ਦਾ ਦੋਸ਼ ਲਗਾਇਆ ਹੈ। ਜ਼ਖ਼ਮੀ ਹਾਲਤ ਵਿੱਚ ਉਸਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਵਾਪਰੀ ਇਸ ਘਟਨਾ ਵਿਚ ਜ਼ਖ਼ਮੀ ਵਿਅਕਤੀ ਦੀ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement