ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

'ਅਪਰੇਸ਼ਨ ਸਿੰਧੂਰ' ਰਾਹੀਂ ਅਤਿਵਾਦੀਆਂ ਦੇ ਟਿਕਾਣਿਆਂ ਨੂੰ ਨਸ਼ਟ ਕਰਨ 'ਤੇ ਕੀਤਾ ਧੰਨਵਾਦ; ਹਰਿਆਣਾ ਦੇ ਵਿਕਾਸ ਨੂੰ ਲੈ ਕੇ ਕੀਤੀ ਵਿਚਾਰ ਚਰਚਾ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 21 ਮਈ

Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸ੍ਰੀ ਸੈਣੀ ਨੇ ‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰਨ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਮੋਦੀ ਨਾਲ ਹਰਿਆਣਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸੂਬਾ 'ਵਿਕਸਤ ਭਾਰਤ-ਵਿਕਸਤ ਹਰਿਆਣਾ' ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

Advertisement