ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Haryana land deal: ਰੌਬਰਟ ਵਾਡਰਾ ਤੀਜੇ ਦਿਨ ਮੁੜ ਈਡੀ ਅੱਗੇ ਪੇਸ਼

ਪਤਨੀ ਤੇ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਈਡੀ ਦਫ਼ਤਰ ਪੁੱਜਾ
ਰੌਬਰਟ ਵਾਡਰਾ ਆਪਣੀ ਪਤਨੀ ਤੇ ਲੋਕ ਸਭਾ ਮੈਂਬਰ ਪ੍ਰਿਯੰਗਾ ਗਾਂਧੀ ਵਾਡਰਾ ਨਾਲ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਪੁੱਜਦਾ ਹੋਇਆ। ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 17 ਅਪਰੈਲ

ED Vadra ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਅੱਗੇ ਪੇਸ਼ ਹੋਏ।

Advertisement

ED ਵਾਡਰਾ ਕੋਲੋਂ ਪਿਛਲੇ ਦੋ ਦਿਨਾਂ ਦੌਰਾਨ ਦਸ ਘੰਟੇ ਦੇ ਕਰੀਬ ਪੁੱਛ ਪੜਤਾਲ ਕਰ ਚੁੱਕੀ ਹੈ। ਵਾਡਰਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜੇ ਤੇ ਇਸ ਮੌਕੇ ਉਨ੍ਹਾਂ ਦੀ ਪਤਨੀ ਤੇ ਕੇਰਲਾ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਪ੍ਰਿਯੰਕਾ ਵਾਡਰਾ ਵੀ ਉਨ੍ਹਾਂ ਨਾਲ ਸਨ। ਹਾਲਾਂਕਿ ਵਾਡਰਾ ਇਕੱਲੇ ਹੀ ਈਡੀ ਦਫ਼ਤਰ ਵਿਚ ਗਏ।

ਵਾਡਰਾ ਈਡੀ ਦੀ ਕਾਰਵਾਈ ਨੂੰ ਆਪਣੇ ਤੇ ਆਪਣੇ ਪਰਿਵਾਰ ਖਿਲਾਫ਼ ‘ਸਿਆਸੀ ਬਦਲਾਖੋਰੀ’ ਕਰਾਰ ਦੇ ਚੁੱਕੇ ਹਨ। ਵਾਡਰਾ ਨੇ ਕਿਹਾ ਸੀ ਜਦੋਂ ਕਿ ਉਸ ਨੇ ਹਮੇਸ਼ਾ ਏਜੰਸੀ ਨਾਲ ਜਾਂਚ ਵਿਚ ਸਹਿਯੋਗ ਕੀਤਾ ਹੈ ਅਤੇ ਹਜ਼ਾਰਾਂ ਪੰਨਿਆਂ ਦੇ ਦਸਤਾਵੇਜ਼ ਪੇਸ਼ ਕਰ ਚੁੱਕਾ ਹੈ ਤਾਂ ਫਿਰ ਇਸ 20 ਸਾਲ ਪੁਰਾਣੇ ਮਾਮਲੇ ਨੂੰ ‘ਬੰਦ’ ਕਰਨ ਦੀ ਲੋੜ ਹੈ।

ਇਹ ਮਾਮਲਾ ਫਰਵਰੀ 2008 ਵਿੱਚ ਵਾਡਰਾ ਦੀ ਕੰਪਨੀ ਵੱਲੋਂ ਓਮਕਾਰੇਸ਼ਵਰ ਪ੍ਰਾਪਰਟੀਜ਼ ਤੋਂ ਗੁੜਗਾਓਂ ਦੇ ਸ਼ਿਕੋਹਪੁਰ ਵਿੱਚ 3.5 ਏਕੜ ਦੇ ਪਲਾਟ ਨੂੰ 7.5 ਕਰੋੜ ਰੁਪਏ ਵਿੱਚ ਖਰੀਦਣ ਨਾਲ ਸਬੰਧਤ ਹੈ। ਦੋਸ਼ ਹੈ ਕਿ ਵਾਡਰਾ ਦੀ ਕੰਪਨੀ ਨੇ ਬਾਅਦ ਵਿੱਚ ਜ਼ਮੀਨ ਦੇ ਟੁਕੜੇ ਨੂੰ ਰੀਅਲ ਅਸਟੇਟ ਦਿੱਗਜ ਡੀਐਲਐਫ ਨੂੰ 58 ਕਰੋੜ ਰੁਪਏ ਵਿੱਚ ਵੇਚ ਦਿੱਤਾ। ਇਸ ਦੌਰਾਨ, ਵਾਡਰਾ ਨੇ ਈਡੀ ਵੱਲੋਂ ਜਾਰੀ ਸੰਮਨਾਂ ਨੂੰ ਭਾਜਪਾ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ।

ਵਾਡਰਾ ਨੇ ਮੰਗਲਵਾਰ ਨੂੰ ਕਿਹਾ ਸੀ, ‘‘ਜਦੋਂ ਵੀ ਮੈਂ ਲੋਕਾਂ ਲਈ ਬੋਲਾਂਗਾ ਅਤੇ ਉਨ੍ਹਾਂ ਨੂੰ ਸੁਣਾਵਾਂਗਾ, ਉਹ ਮੈਨੂੰ ਦਬਾਉਣ ਦੀ ਕੋਸ਼ਿਸ਼ ਕਰਨਗੇ... ਮੈਂ ਹਮੇਸ਼ਾ ਸਾਰੇ ਜਵਾਬ ਦਿੱਤੇ ਹਨ ਅਤੇ ਅਜਿਹਾ ਕਰਦੇ ਰਹਾਂਗੇ... ਭਾਜਪਾ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ... ਪਿਛਲੇ 20 ਸਾਲਾਂ ਵਿੱਚ ਕੁਝ ਵੀ ਨਹੀਂ ਮਿਲਿਆ ਹੈ। ਅਸੀਂ ਹਰ ਚੀਜ਼ ਲਈ ਤਿਆਰ ਹਾਂ।’’ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਇਸ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹਨ। ਜ਼ਮੀਨ ਦੇ ਖਰੀਦ ਸੌਦੇ ਮੌਕੇ ਭੁਪਿੰਦਰ ਸਿੰਘ ਹੁੱਡਾ ਹਰਿਆਣਾ ਦੇ ਮੁੱਖ ਮੰਤਰੀ ਸਨ। -ਪੀਟੀਆਈ

Advertisement
Tags :
EDRobert Vadra