DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Haryana News: ਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ

ਅੰਬਾਲਾ, 25 ਜਨਵਰੀ ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ...
  • fb
  • twitter
  • whatsapp
  • whatsapp
Advertisement

ਅੰਬਾਲਾ, 25 ਜਨਵਰੀ

ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ ਦੇ ਨਾਲ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਕਾਰ ਵਿੱਚ ਸਵਾਰ ਸਨ, ਜਿਸ ਦੌਰਾਨ ਇਹ ਹਮਲਾ ਹੋਇਆ। ਆਗੂ ਦੇ ਸਾਥੀ ਪੁਨੀਤ ਨੂੰ ਵੀ ਗੋਲੀਆਂ ਲੱਗੀਆਂ।

Advertisement

ਹਮਲੇ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਹਰਬਿਲਾਸ ਨੇ ਦੇਰ ਰਾਤ ਦਮ ਤੋੜ ਦਿੱਤਾ ਜਦਕਿ ਪੁਨੀਤ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਪੁਲੀਸ ਨੇ ਦੱਸਿਆ ਕਿ ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨਰਾਇਣਗੜ੍ਹ ਦੇ ਐੱਸਐੱਚਓ ਲਲਿਤ ਕੁਮਾਰ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਦੇ ਐਸਪੀ ਐਸ ਭੋਰੀਆ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਪੁਲੀਸ ਟੀਮ ਦਾ ਗਠਨ ਕੀਤਾ ਗਿਆ ਹੈ। ਅੰਬਾਲਾ ਸਥਿਤ ਬਸਪਾ ਆਗੂਆਂ ਨੇ ਮੰਗ ਕੀਤੀ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਹਰ ਸੰਭਵ ਯਤਨ ਕਰੇ। ਜ਼ਿਕਰਯੋਗ ਹੈ ਕਿ ਰੱਜੂਮਾਜਰਾ ਨੇ ਪਿਛਲੇ ਸਾਲ ਨਾਰਾਇਣਗੜ੍ਹ ਤੋਂ ਵਿਧਾਨ ਸਭਾ ਚੋਣ ਲੜੀ ਸੀ। ਪੀਟੀਆਈ

Advertisement
×