ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਵਾਲੀ ਪਟੀਸ਼ਨ ’ਤੇ ਸੁਣਵਾਈ 28 ਅਗਸਤ ਨੂੰ

ਵਕੀਲ ਅਮਰਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਅੰਮ੍ਰਿਤਸਰ ਦੇ ਡੀਸੀ ਨੂੰ ਨੋਟਿਸ ਜਾਰੀ 
Advertisement

ਚੰਡੀਗੜ੍ਹ, 31 ਜੁਲਾਈ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਇੱਕ ਵਕੀਲ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਵਕੀਲ ਅਮਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਅੱਜ ਪਟੀਸ਼ਨ ਦਾਇਰ ਕੀਤੀ ਹੈ। ਚੀਫ ਜਸਟਿਸ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ 28 ਅਗਸਤ ਨੂੰ ਅਗਲੀ ਸੁਣਵਾਈ ’ਤੇ ਪੇਸ਼ ਹੋਣ ਲਈ ਆਖਿਆ ਹੈ। ਦੱਸਣਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਸੰਸਦੀ ਹਲਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਨੇ ਐੱਨਐੱਸਏ ਤਹਿਤ ਆਪਣੀ ਨਜ਼ਰਬੰਦੀ ਨੂੰ 20 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। -ਏਐੱਨਆਈ

Advertisement

Advertisement