ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਉੱਤਰਕਾਸ਼ੀ ਜ਼ਿਲ੍ਹੇ ਵਿਚ ਹੈਲੀਕਾਪਟਰ ਹਾਦਸਾਗ੍ਰਸਤ, ਛੇ ਮੌਤਾਂ

ਗੰਗਾਨਾਨੀ ’ਚ ਵੀਰਵਾਰ ਸਵੇਰੇ ਹੋਇਆ ਹਾਦਸਾ; ਰਾਹਤ ਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ, AAIB ਵੱਲੋਂ ਕੀਤੀ ਜਾਵੇਗੀ ਹਾਦਸੇ ਦੀ ਜਾਂਚ
ਉੱਤਰਕਾਸ਼ੀ ਜ਼ਿਲ੍ਹੇ ਵਿਚ ਗੰਗਾਨਾਨੀ ’ਚ ਹਾਦਸੇ ਵਾਲੀ ਥਾਂ ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀਆਂ ਟੀਮਾਂ। ਫੋਟੋ: ਪੀਟੀਆਈ
Advertisement

ਦੇਹਰਾਦੂਨ, 8 ਮਈ

ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ ਵਿਚ ਗੰਗਾਨਾਨੀ ’ਚ ਵੀਰਵਾਰ ਸਵੇਰ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਉੱਤਰਕਾਸ਼ੀ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਸ਼ਰਦੁਲ ਸਿੰਘ ਨੇ ਇਸ ਖ਼ਬਰ ਏਜੰਸੀ ਨੂੰ ਫੋਨ ’ਤੇ ਦੱਸਿਆ ਕਿ ਹੈਲੀਕਾਪਟਰ ’ਤੇ ਕੈਪਟਨ ਸਣੇ ਸੱਤ ਵਿਅਕਤੀ ਸਵਾਰ ਸਨ। ਗੜਵਾਲ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਹਾਦਸੇ ਵਿਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਬਾਕੀ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ।

Advertisement

ਹਾਦਸੇ ਵਾਲੀ ਥਾਂ ਦੀਆਂ ਤਸਵੀਰਾਂ ਵਿਚ ਹੈਲੀਕਾਪਟਰ ਦਾ ਅੰਦਰਲਾ ਬੁਰੀ ਤਰ੍ਹਾਂ ਨੁਕਸਾਨਿਆ ਨਜ਼ਰ ਆ ਰਿਹਾ ਹੈ। ਪਾਂਡੇ ਮੁਤਾਬਕ ਜਿਵੇਂ ਹੀ ਹਾਦਸੇ ਦੀ ਖ਼ਬਰ ਅਧਿਕਾਰੀਆਂ ਨੂੰ ਮਿਲੀ, ਰਾਹਤ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਹਾਦਸੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਅਧਿਕਾਰੀਆਂ ਮੁਤਾਬਕ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਵੱਲੋਂ ਹੈਲੀਕਾਪਟਰ ਹਾਦਸੇ ਦੀ ਜਾਂਚ ਕੀਤੀ ਜਾਵੇਗੀ। ਉੱਤਰਕਾਸ਼ੀ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੈਲੀਕਾਪਟਰ ਰਿਸ਼ੀਕੇਸ਼-ਗੰਗੋਤਰੀ ਨੈਸ਼ਨਲ ਹਾਈਵੇਅ ’ਤੇ ਸਵੇਰੇ ਪੌਣੇ ਨੌਂ ਵਜੇ ਦੇ ਕਰੀਬ ਹਾਦਸਾਗ੍ਰਸਤ ਹੋਇਆ। ਬੈੱਲ ਹੈਲੀਕਾਪਟਰ ਅਹਿਮਦਾਬਾਦ ਅਧਾਰਿਤ ਨਿੱਜੀ ਕੰਪਨੀ ਐਰੋਟਰਾਂਸ ਸਰਵਸਿਜ਼ ਪ੍ਰਾਈਵੇਟ ਲਿਮਟਿਡ ਦਾ ਸੀ। ਏਵੀਏਸ਼ਨ ਰੈਗੂਲੇਟਰ ਡੀਜੀਸੀਏ ਦੀ ਵੈੱਬਸਾਈਟ ਕੋਲ ਉਪਲਬਧ ਜਾਣਕਾਰੀ ਮੁਤਾਬਕ ਐਰੋਟਰਾਂਸ ਸਰਵਸਿਜ਼ ਕੋਲ ਦੋ ਬੈੱਲ ਹੈਲੀਕਾਪਟਰ ਤੇ ਇਕ ਸੈਸਨਾ ਏਅਰਕ੍ਰਾਫ਼ਟ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ SDRF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ, ‘‘ਮੈਂ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਅਤੇ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।’’ ਪੀਟੀਆਈ/ਏਐੱਨਆਈ

 

Advertisement
Tags :
Helicopter CrashUttarkashi