ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਿਮਾਚਲ ਪ੍ਰਦੇਸ਼: ਊਨਾ ਵਿਚ ਟੈਂਪੂ ਪਲਟਣ ਕਾਰਨ 26 ਜ਼ਖਮੀ

ਊਨਾ, 17 ਮਈ ਇੱਥੇ ਇਕ ਟੈਂਪੂ ਦੇ ਪਲਟ ਜਾਣ ਕਾਰਨ ਇਕ ਬੱਚੇ ਸਮੇਤ 26 ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਧੂਸਾਡਾ ਖੇਤਰ ਵਿੱਚ ਵਾਪਰੀ ਜਦੋਂ ਟੈਂਪੂ ਡਰਾਈਵਰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ...
Advertisement

ਊਨਾ, 17 ਮਈ

ਇੱਥੇ ਇਕ ਟੈਂਪੂ ਦੇ ਪਲਟ ਜਾਣ ਕਾਰਨ ਇਕ ਬੱਚੇ ਸਮੇਤ 26 ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਧੂਸਾਡਾ ਖੇਤਰ ਵਿੱਚ ਵਾਪਰੀ ਜਦੋਂ ਟੈਂਪੂ ਡਰਾਈਵਰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਵਿੱਚੋਂ ਜ਼ਿਆਦਾਤਰ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰ ਹਨ। ਉਹ ਸ਼ੁੱਕਰਵਾਰ ਸਵੇਰੇ ਧੂਸਾਡਾ ਤੋਂ ਪਨੋਹ ਵਿੱਚ ਖੇਤਾਂ ’ਚ ਕੰਮ ਕਰਨ ਗਏ ਸਨ ਅਤੇ ਵਾਪਸ ਆਉਂਦੇ ਸਮੇਂ ਟੈਂਪੂ ਚਾਲਕ ਨੇ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਦੀ ਕੋਸ਼ਿਸ਼ ਵਿਚ ਸੰਤੁਲਨ ਗੁਆ ਦਿੱਤਾ। ਇਸ ਦੇ ਨਤੀਜੇ ਵਜੋਂ ਟੈਂਪੂ ਪਲਟ ਗਿਆ ਅਤੇ ਇਸ ਵਿਚ ਸਵਾਰ 26 ਲੋਕ ਜ਼ਖਮੀ ਹੋ ਗਏ।

Advertisement

ਪੁਲੀਸ ਨੇ ਦੱਸਿਆ ਕਿ ਹਾਦਸੇ ਮੌਕੇ ਸਥਾਨ ਲੋਕਾਂ ਦੀ ਨੇ ਉਨ੍ਹਾਂ ਨੂੰ ਬਚਾਉਣ ਵਿਚ ਮਦਦ ਕੀਤੀ ਅਤੇ ਮਜ਼ਦੂਰਾਂ ਨੂੰ 108 ਐਂਬੂਲੈਂਸਾਂ ਵਿੱਚ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਇਕ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। -ਪੀਟੀਆਈ

Advertisement
Tags :
himachal newsuna accident