ਇਮਰਾਨ ‘ਮਾਨਸਿਕ ਤਸੀਹੇ’ ਝੱਲ ਰਹੇ: ਉਜ਼ਮਾ
ਸਾਬਕਾ ਪ੍ਰਧਾਨ ਮੰਤਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਮਗਰੋਂ ਭੈਣ ਦਾ ਦਾਅਵਾ
Advertisement
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜ਼ਿੰਦਾ ਹਨ ਪਰ ਉਨ੍ਹਾਂ ਨੂੰ ਜੇਲ੍ਹ ਵਿੱਚ ਮਾਨਸਿਕ ਤਸੀਹੇ ਦਿੱਤੇ ਜਾ ਰਹੇ ਹਨ। ਇਹ ਦਾਅਵਾ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਇਮਰਾਨ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀ ਭੈਣ ਡਾ. ਉਜ਼ਮਾ ਖਾਨ ਨੇ ਕੀਤਾ।ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਡਾ. ਉਜ਼ਮਾ ਖਾਨ ਦੀ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਨਾਲ ਮੁਲਾਕਾਤ ਤੋਂ ਬਾਅਦ ਜਾਰੀ ਬਿਆਨ ਵਿੱਚ ਕਿਹਾ ਕਿ ਖਾਨ ਨੂੰ ਇਕਾਂਤ ’ਚ ਕੈਦ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਸਿਕ ਤਸੀਹੇ ਦਿੱਤੇ ਜਾ ਰਹੇ ਹਨ। ਸ੍ਰੀ ਖਾਨ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਿਹਤ ਠੀਕ ਲੱਗ ਰਹੀ ਹੈ।
ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਇਮਰਾਨ ਖਾਨ ਨੂੰ ਮਿਲਣ ’ਤੇ ਬੀਤੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ। ਪੀਟੀਆਈ ਦੇ ਬਾਨੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਗਾਤਾਰ ਮਿਲਣ ਤੋਂ ਰੋਕਣ ਕਾਰਨ ਸੋਸ਼ਲ ਮੀਡੀਆ ’ਤੇ ਇਹ ਕਿਆਸ ਲੱਗਣ ਲੱਗੇ ਸਨ ਕਿ ਉਹ ਜ਼ਿੰਦਾ ਹਨ ਜਾਂ ਮਰ ਚੁੱਕੇ ਹਨ। ਅਡਿਆਲਾ ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਉਹ ਠੀਕ ਹਨ।
Advertisement
ਡਾ. ਉਜ਼ਮਾ ਖਾਨ ਦੀ ਇਮਰਾਨ ਖਾਨ ਨਾਲ ਮੁਲਾਕਾਤ ਦੇ ਮੱਦੇਨਜ਼ਰ ਰਾਵਲਪਿੰਡੀ ਅਤੇ ਇਸਲਾਮਾਬਾਦ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ ਅਤੇ ਅਡਿਆਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
Advertisement
