ਇਮਰਾਨ ਖਾਨ ਦੀ ਭੈਣ ਨੂੰ ਅਡਿਆਲਾ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ
ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਬਿਲਕੁੱਲ ਠੀਕ: ਜੇਲ੍ਹ ਅਧਿਕਾਰੀ
ਪਾਕਿਸਤਾਨ ਸਰਕਾਰ ਨੇ ਅੱਜ ਇਮਰਾਨ ਖਾਨ ਦੀ ਭੈਣ ਨੂੰ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਇਮਰਾਨ ਖਾਨ ਬਾਰੇ ਅਫਵਾਹਾਂ ਨੂੰ ਵੀ ਵਿਰਾਮ ਲੱਗ ਗਿਆ ਹੈ। ਇਮਰਾਨ ਦੀ ਸਿਹਤ ਬਾਰੇ ਅਫਵਾਹਾਂ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਬਾਹਰ ਇਕੱਠੇ ਹੋਏ ਸਨ।
73 ਸਾਲਾ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ 73 ਸਾਲਾ ਇਮਰਾਨ ਖਾਨ ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਤੇ ਉਨ੍ਹਾਂ ਨੂੰ ਮਿਲਣ ’ਤੇ ਅਗਲੇ ਹੁਕਮਾਂ ਤਕ ਪਾਬੰਦੀ ਲਗਾ ਦਿੱਤੀ ਗਈ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ। ਇਹ ਅਫਵਾਹਾਂ ਸਨ ਕਿ ਉਹ ਜ਼ਿੰਦਾ ਵੀ ਹਨ ਕਿ ਨਹੀਂ। ਹਾਲਾਂਕਿ, ਅਡਿਆਲਾ ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਬਿਲਕੁੱਲ ਠੀਕ-ਠਾਕ ਹਨ। ਇਮਰਾਨ ਖਾਨ ਦੀ ਭੈਣ ਡਾ. ਉਜ਼ਮਾ ਖਾਨ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਮਰਾਨ ਦੀ ਪਾਰਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਸਰਕਾਰ ਨੇ ਡਾ. ਉਜ਼ਮਾ ਨੂੰ ਜੇਲ੍ਹ ਵਿੱਚ ਆਪਣੇ ਭਰਾ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਦੇਖਦੇ ਹਾਂ ਕਿ ਕੀ ਸਰਕਾਰ ਆਪਣੀ ਵਚਨਬੱਧਤਾ ਦਾ ਸਨਮਾਨ ਕਰਦੀ ਹੈ ਕਿ ਨਹੀਂ।
ਇਸ ਦੌਰਾਨ ਪੰਜਾਬ ਸਰਕਾਰ ਨੇ ਪੀਟੀਆਈ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਅਡਿਆਲਾ ਰੋਡ ’ਤੇ ਪੂਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਹੈ।
ਸਰਕਾਰ ਨੇ ਪਹਿਲਾਂ ਹੀ ਰਾਵਲਪਿੰਡੀ ਅਤੇ ਇਸਲਾਮਾਬਾਦ ਵਿੱਚ ਧਾਰਾ 144 (ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ) ਲਗਾ ਦਿੱਤੀ ਹੈ।
ਪੀਟੀਆਈ

