ਸੰਸਦ ’ਚ ਸਰਕਾਰ ਨੂੰ ਘੇਰਨ ਲਈ ‘ਇੰਡੀਆਂ’ ਨੇ ਕਈ ਮਸਲਿਆਂ ’ਤੇ ਚਰਚਾ ਕੀਤੀ
ਨਵੀਂ ਦਿੱਲੀ, 20 ਜੁਲਾਈ ਅੱਜ ਤੋਂ ਸ਼ੁਰੂ ਹੋਏ ਸੰਸਦ ਦੇ ਮੌਨਸੂਨ ਇਜਲਾਸ ਵਿਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜਨ ਲਈ ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ)' ਦੇ ਨੇਤਾਵਾਂ ਨੇ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਰਾਜ...
Advertisement
ਨਵੀਂ ਦਿੱਲੀ, 20 ਜੁਲਾਈ
ਅੱਜ ਤੋਂ ਸ਼ੁਰੂ ਹੋਏ ਸੰਸਦ ਦੇ ਮੌਨਸੂਨ ਇਜਲਾਸ ਵਿਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜਨ ਲਈ ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ)' ਦੇ ਨੇਤਾਵਾਂ ਨੇ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਸੰਸਦ ਭਵਨ ਦੇ ਚੈਂਬਰ 'ਚ ਅੱਜ ਸਵੇਰੇ ਹੋਈ ਵਿਰੋਧੀ ਗਠਜੋੜ ਦੀ ਬੈਠਕ 'ਚ ਮਨੀਪੁਰ ਦੇ ਮੁੱਦੇ ਸਮੇਤ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਖੜਗੇ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਤ੍ਰਿਣਮੂਲ ਕਾਂਗਰਸ ਦੇ ਡੇਰੇਕ ਓ’ ਬ੍ਰਾਇਨ, ਜਨਤਾ ਦਲ (ਯੂਨਾਈਟਿਡ) ਦੇ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅਤੇ ਕਈ ਹੋਰ ਨੇਤਾ ਸ਼ਾਮਲ ਹੋਏ।
Advertisement
Advertisement