ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰ

India and Pakistan to hold flag meeting today: Sources
ਫਾਈਲ ਫੋਟੋ।
Advertisement

ਨਵੀਂ ਦਿੱਲੀ, 21 ਫਰਵਰੀ

ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ ਨੇ ਦੱਸਿਆ ਕਿ ਫਲੈਗ ਮੀਟਿੰਗ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ ਨੇੜੇ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਰਹੱਦਾਂ ’ਤੇ ਗਤੀਵਿਧੀਆਂ ਦੇ ਸਬੰਧ ਵਿੱਚ ਆਯੋਜਿਤ ਕੀਤਾ ਜਾ ਰਹੀ ਹੈ। ਮੀਟਿੰਗ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜੰਮੂ ਖੇਤਰ ਦੇ ਅਖਨੂਰ ਸੈਕਟਰ ’ਚ 11 ਫਰਵਰੀ ਨੂੰ ਸ਼ੱਕੀ ਅਤਿਵਾਦੀਆਂ ਵੱਲੋਂ ਕੀਤੇ ਗਏ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਹਮਲੇ ’ਚ ਇਕ ਕੈਪਟਨ ਸਮੇਤ ਦੋ ਫੌਜੀ ਜਵਾਨ ਸ਼ਹੀਦ ਹੋ ਗਏ ਸਨ।

Advertisement

ਇਸ ਤੋਂ ਇਲਾਵਾ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ’ਚ ਕੰਟਰੋਲ ਰੇਖਾ ’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਵੱਖ-ਵੱਖ ਘਟਨਾਵਾਂ 'ਚ ਫੌਜ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ ਸਨ, ਜਦਕਿ ਪਿਛਲੇ ਹਫਤੇ ਬਾਰੂਦੀ ਸੁਰੰਗ ’ਚ ਧਮਾਕਾ ਹੋਣ ਕਾਰਨ ਫੌਜ ਦਾ ਇਕ ਹੋਰ ਜਵਾਨ ਜ਼ਖਮੀ ਹੋ ਗਿਆ ਸੀ। ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦੇ ਨਤੀਜੇ ਵਜੋਂ ਪਾਕਿਸਤਾਨ ਵਾਲੇ ਪਾਸੇ ਵੀ ਭਾਰੀ ਜਾਨੀ ਨੁਕਸਾਨ ਹੋਇਆ। ਭਾਰਤ ਅਤੇ ਪਾਕਿਸਤਾਨ ਵੱਲੋਂ 25 ਫਰਵਰੀ, 2021 ਨੂੰ ਜੰਗਬੰਦੀ ਸਮਝੌਤੇ ਦਾ ਨਵੀਨੀਕਰਨ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ’ਤੇ ਜੰਗਬੰਦੀ ਦੀ ਉਲੰਘਣਾ ਬਹੁਤ ਘੱਟ ਹੋਈ ਹੈ। ਪੀਟੀਆਈ

Advertisement
Tags :
flag meetingindiaLOCPakistan