DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਜ਼ਰਾਈਲ ਅਤੇ ਅਮਰੀਕਾ ਵੱਲੋਂ ਈਰਾਨ 'ਤੇ ਬੰਬਾਰੀ ਤੋਂ ਬਾਅਦ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

ਇਜ਼ਰਾਈਲ 'ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਦਿੱਤੀ 'ਬੇਹੱਦ ਸਾਵਧਾਨੀ' ਵਰਤਣ ਦੀ ਸਲਾਹ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇਜ਼ਰਾਈਲ ਵੱਲੋਂ ਅਮਰੀਕਾ ਨਾਲ ਮਿਲ ਕੇ ਈਰਾਨ ਵਿਰੁੱਧ ਹਮਲੇ ਤੋਂ ਬਾਅਦ, ਭਾਰਤ ਨੇ ਇਜ਼ਰਾਈਲ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ "ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ" ਲਈ ਕਿਹਾ ਹੈ।

ਆਪਣੀ ਐਡਵਾਈਜ਼ਰੀ ਵਿੱਚ ਭਾਰਤ ਨੇ ਕਿਹਾ, "ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।" ਐਕਸ (X) 'ਤੇ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ, "ਭਾਰਤੀ ਨਾਗਰਿਕਾਂ ਨੂੰ ਸਖ਼ਤ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਜ਼ਰਾਈਲੀ ਅਧਿਕਾਰੀਆਂ ਅਤੇ ਹੋਮ ਫਰੰਟ ਕਮਾਂਡ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ।"

Advertisement

ਇਸ ਵਿੱਚ ਅੱਗੇ ਕਿਹਾ ਗਿਆ, "ਸਾਰੇ ਭਾਰਤੀ ਨਾਗਰਿਕਾਂ ਨੂੰ ਨਿਰਧਾਰਤ ਸ਼ੈਲਟਰਾਂ (ਸੁਰੱਖਿਅਤ ਥਾਵਾਂ) ਦੇ ਨੇੜੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਰਹਿਣ ਜਾਂ ਕੰਮ ਵਾਲੇ ਖੇਤਰ ਵਿੱਚ ਨਜ਼ਦੀਕੀ ਸੁਰੱਖਿਅਤ ਥਾਵਾਂ ਬਾਰੇ ਜਾਣਕਾਰੀ ਰੱਖਣੀ ਚਾਹੀਦੀ ਹੈ।"

Advertisement

ਐਡਵਾਈਜ਼ਰੀ ਅਨੁਸਾਰ, "ਭਾਰਤੀ ਨਾਗਰਿਕਾਂ ਨੂੰ ਅਗਲੀ ਸੂਚਨਾ ਤੱਕ ਇਜ਼ਰਾਈਲ ਦੇ ਅੰਦਰ ਸਾਰੀਆਂ ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਨਾਗਰਿਕਾਂ ਨੂੰ ਨਿਯਮਤ ਤੌਰ 'ਤੇ ਸਥਾਨਕ ਖ਼ਬਰਾਂ, ਸਰਕਾਰੀ ਘੋਸ਼ਣਾਵਾਂ ਅਤੇ ਐਮਰਜੈਂਸੀ ਅਲਰਟ 'ਤੇ ਨਜ਼ਰ ਰੱਖਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।" ਦੂਤਾਵਾਸ ਸਬੰਧਤ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿੱਚ ਹੈ ਅਤੇ ਲੋੜ ਅਨੁਸਾਰ ਅਪਡੇਟ ਜਾਰੀ ਕਰਦਾ ਰਹੇਗਾ।

ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਦੀ ਹੋਮ ਫਰੰਟ ਕਮਾਂਡ ਨੇ ਦੇਸ਼ ਭਰ ਵਿੱਚ ਸਾਈਰਨ ਵੱਜਣ ਤੋਂ ਬਾਅਦ ਨਾਗਰਿਕਾਂ ਨੂੰ ਬੰਬ ਸ਼ੈਲਟਰਾਂ ਦੇ ਨੇੜੇ ਰਹਿਣ ਦੀ ਚਿਤਾਵਨੀ ਦਿੱਤੀ ਹੈ। ਹੋਮ ਫਰੰਟ ਕਮਾਂਡ ਦੇ ਇੱਕ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ "ਸੁਰੱਖਿਆ ਸਥਿਤੀ ਦੇ ਕਾਰਨ," ਨਾਗਰਿਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਆਪਣੇ ਨੇੜੇ ਸਭ ਤੋਂ ਵਧੀਆ ਸੁਰੱਖਿਅਤ ਸ਼ੈਲਟਰ ਬਾਰੇ ਜਾਣਦੇ ਹੋਣ ਅਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ।

Advertisement
×