ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

India-Pakistan Ceasefire: ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ, 10 ਮਈ India Pakistan Ceasefire: ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ...
Advertisement

ਨਵੀਂ ਦਿੱਲੀ, 10 ਮਈ

India Pakistan Ceasefire: ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।।

Advertisement

ਇਸ ਤੋਂ ਇਲਾਵਾ ਵਿਰੋਧੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵੱਲੋਂ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।

ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਚਾਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, "ਵਾਸ਼ਿੰਗਟਨ ਡੀਸੀ ਤੋਂ ਹੋਏ ਐਲਾਨਾਂ ਦੇ ਮੱਦੇਨਜ਼ਰ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ ਕਿ ਪ੍ਰਧਾਨ ਮੰਤਰੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸੇ ਵਿੱਚ ਲੈਣ।’’

ਉਨ੍ਹਾਂ ਕਿਹਾ ਕਿ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦੇ ਵਿਸ਼ੇਸ਼ ਇਜਲਾਸ ਦੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ। -ਪੀਟੀਆਈ

Advertisement
Tags :
India Pakistan Ceasefire