ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਗ੍ਰਿਫ਼ਤਾਰ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 5 ਅਪਰੈਲ
ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਕੈਨੇਡਾ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ X 'ਤੇ ਇੱਕ ਪੋਸਟ ਵਿੱਚ ਲਿਖਿਆ, "ਅਸੀਂ ਓਟਵਾ ਨੇੜੇ ਰੌਕਲੈਂਡ ਵਿਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੋਈ ਮੌਤ ’ਤੇ ਦੁੱਖ ਪ੍ਰਗਟ ਕਰਦੇ ਹਾਂ। ਪੁਲੀਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਸੀਂ ਮਾਰੇ ਗਏ ਵਿਅਕਤੀ ਦੇ ਸੋਗਮਈ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਰਾਹੀਂ ਨੇੜਲੇ ਸੰਪਰਕ ਵਿੱਚ ਹਾਂ।’’
We are deeply saddened by the tragic death of an Indian national in Rockland near Ottawa, due to stabbing. Police has stated a suspect has been taken into custody. We are in close contact through a local community association to provide all possible assistance to the bereaved…
— India in Canada (@HCI_Ottawa) April 5, 2025