ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਗ੍ਰਿਫ਼ਤਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 5 ਅਪਰੈਲ ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ...
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 5 ਅਪਰੈਲ

Advertisement

ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਕੈਨੇਡਾ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ X 'ਤੇ ਇੱਕ ਪੋਸਟ ਵਿੱਚ ਲਿਖਿਆ, "ਅਸੀਂ ਓਟਵਾ ਨੇੜੇ ਰੌਕਲੈਂਡ ਵਿਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੋਈ ਮੌਤ ’ਤੇ ਦੁੱਖ ਪ੍ਰਗਟ ਕਰਦੇ ਹਾਂ। ਪੁਲੀਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਸੀਂ ਮਾਰੇ ਗਏ ਵਿਅਕਤੀ ਦੇ ਸੋਗਮਈ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਰਾਹੀਂ ਨੇੜਲੇ ਸੰਪਰਕ ਵਿੱਚ ਹਾਂ।’’

 

 

Advertisement
Show comments