DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Iran Crisis: ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਵਾਲੇ ਅੱਲ੍ਹਾ ਦੇ ਦੁਸ਼ਮਣ: ਇਰਾਨ

ਮੌਤ ਦੀ ਸਜ਼ਾ ਦੇਣ ਦੀ ਚਿਤਾਵਨੀ; ਦੇਸ਼ ਦੀ ਕਮਾਨ ਇਸਲਾਮਿਕ ਰੈਵੋਲਿੳੂਸ਼ਨਰੀ ਗਾਰਡ ਕਾਰਪਸ ਨੂੰ ਸੌਂਪੀ; ਦੋ ਸੌ ਤੋਂ ਵੱਧ ਮੌਤਾਂ ਹੋਣ ਦਾ ਖਦਸ਼ਾ

  • fb
  • twitter
  • whatsapp
  • whatsapp
Advertisement

ਇਰਾਨ ਦੇ ਸੁਪਰੀਮ ਆਗੂ ਅਯਾਤੁੱਲਾ ਅਲੀ ਖਮੇਨੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹਨ ਤੇ ਇਰਾਨ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰੇਗਾ, ਉਸ ਨੂੰ ਅੱਲ੍ਹਾ ਦਾ ਦੁਸ਼ਮਣ ਮੰਨਿਆ ਜਾਵੇਗਾ ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਇਰਾਨ ਵਿਚ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ ਜਿਸ ਕਾਰਨ ਇਰਾਨ ਦੇ ਆਗੂ ਨੇ ਹੁਣ ਦੇਸ਼ ਦੀ ਕਮਾਨ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕਾਰਪਸ (ਆਈਆਰਜੀਸੀ) ਨੂੰ ਸੌਂਪ ਦਿੱਤੀ ਹੈ।

ਇਰਾਨ ਨੇ ਆਪਣੇ ਅੰਡਰਗਰਾਊਂਡ ਮਿਜ਼ਾਈਲ ਯੂਨਿਟ ਨੂੰ ਵੀ ਸਰਗਰਮ ਰਹਿਣ ਦੇ ਹੁਕਮ ਦੇ ਦਿੱਤੇ ਹਨ। ਇਹ ਕਿਆਸ ਲਾਏ ਜਾ ਰਹੇ ਹਨ ਕਿ ਜੇ ਕਿਸੇ ਹੋਰ ਦੇਸ਼ ਨੇ ਦਖਲਅੰਦਾਜ਼ੀ ਕੀਤੀ ਤਾਂ ਇਰਾਨ ਇਨ੍ਹਾਂ ਮਿਜ਼ਾਇਲਾਂ ਦੀ ਵਰਤੋਂ ਕਰ ਸਕਦਾ ਹੈ। ਇਕ ਮੈਗਜ਼ੀਨ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਰਾਨ ਦੀ ਰਾਜਧਾਨੀ ਵਿਚ ਹੀ ਦੋ ਸੌ ਤੋਂ ਜ਼ਿਆਦਾ ਜਣਿਆਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਮੌਤਾਂ ਗੋਲੀ ਲੱਗਣ ਨਾਲ ਹੋਈਆਂ ਹਨ।

Advertisement

ਇਰਾਨ ਵਿੱਚ ਇੰਟਰਨੈਟ ਸੇਵਾਵਾਂ ਬੰਦ ਹਨ ਅਤੇ ਫੋਨ ਲਾਈਨਾਂ ਕੱਟ ਦਿੱਤੀਆਂ ਗਈਆਂ ਹਨ ਜਿਸ ਕਾਰਨ ਪ੍ਰਦਰਸ਼ਨਾਂ ਦਾ ਮੁਲਾਂਕਣ ਕਰਨਾ ਹੋਰ ਵੀ ਮੁਸ਼ਕਲ ਹੋ ਗਿਆ ਹੈ। ਅਮਰੀਕਾ-ਆਧਾਰਿਤ ਨਿਊਜ਼ ਏਜੰਸੀ ਅਨੁਸਾਰ ਵਿਰੋਧ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 72ਹੈ ਅਤੇ 2,300 ਤੋਂ ਵੱਧ ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Advertisement

ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਅਮਰੀਕੀ ਚਿਤਾਵਨੀਆਂ ਦੇ ਬਾਵਜੂਦ ਸਖ਼ਤੀ ਕਰਨ ਦਾ ਸੰਕੇਤ ਦਿੱਤਾ ਹੈ। ਇਰਾਨ ਦੇ ਅਟਾਰਨੀ ਜਨਰਲ ਮੁਹੰਮਦ ਮੋਵਾਹੀਦੀ ਆਜ਼ਾਦ ਨੇ ਚਿਤਾਵਨੀ ਦਿੱਤੀ ਹੈ ਕਿ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ "ਰੱਬ ਦਾ ਦੁਸ਼ਮਣ" ਮੰਨਿਆ ਜਾਵੇਗਾ। ਇਰਾਨ ਦੇ ਸਰਕਾਰੀ ਟੈਲੀਵਿਜ਼ਨ ਵਲੋਂ ਪ੍ਰਸਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੰਗਾਕਾਰੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਮੌਤ ਦੇ ਦੋਸ਼ ਦਾ ਸਾਹਮਣਾ ਕਰਨਾ ਪਵੇਗਾ। ਏਪੀ

Advertisement
×