Iran ਨੇ ਅਮਰੀਕੀ Media ਰਿਪੋਰਟਾਂ ਨੂੰ ਨਕਾਰਿਆ, Pakistan ਦੀ ਵਿਚੋਲਗੀ ਦਾ ਕੀਤਾ ਸਮਰਥਨ
ਇਰਾਨ ਸਰਕਾਰ ਨੇ ਸ਼ਨਿੱਚਰਵਾਰ ਨੂੰ ਅਮਰੀਕੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ, ਜਿਨ੍ਹਾਂ ਵਿੱਚ ਇਰਾਨ ਦੇ ਪੱਖ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ। ਇਰਾਨ ਨੇ ਸਾਫ਼ ਕੀਤਾ ਹੈ ਕਿ ਉਸ ਨੇ ਪਾਕਿਸਤਾਨ ਦੀ ਵਿਚੋਲਗੀ...
Advertisement
ਇਰਾਨ ਸਰਕਾਰ ਨੇ ਸ਼ਨਿੱਚਰਵਾਰ ਨੂੰ ਅਮਰੀਕੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ, ਜਿਨ੍ਹਾਂ ਵਿੱਚ ਇਰਾਨ ਦੇ ਪੱਖ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ। ਇਰਾਨ ਨੇ ਸਾਫ਼ ਕੀਤਾ ਹੈ ਕਿ ਉਸ ਨੇ ਪਾਕਿਸਤਾਨ ਦੀ ਵਿਚੋਲਗੀ ਦੀ ਪਹਿਲ ਨੂੰ ਕਦੇ ਵੀ ਨਹੀਂ ਨਕਾਰਿਆ ਅਤੇ ਉਹ ਜੰਗ ਨੂੰ ਖ਼ਤਮ ਕਰਨ ਲਈ ਗੱਲਬਾਤ ਕਰਨ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ।
ਇਰਾਨ ਦੇ ਵਿਦੇਸ਼ ਮੰਤਰੀ ਸੱਯਦ ਅੱਬਾਸ ਅਰਾਗਚੀ ਨੇ ਕਿਹਾ ਕਿ ਤਹਿਰਾਨ ਨੇ ਕਦੇ ਵੀ ਇਸਲਾਮਾਬਾਦ ਜਾਣ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਨੇ ਪਾਕਿਸਤਾਨ ਦੀਆਂ ਵਿਚੋਲਗੀ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ, ਭਾਵੇਂ ਕਿ ਗੱਲਬਾਤ ਉਨ੍ਹਾਂ ਸ਼ਰਤਾਂ ਕਾਰਨ ਰੁਕੀ ਹੋਈ ਹੈ ਜਿਨ੍ਹਾਂ ਨੂੰ ਇਰਾਨ ਨੇ ਨਾ-ਮਨਜ਼ੂਰ ਦੱਸਿਆ ਹੈ।
ਇਹ ਟਿੱਪਣੀਆਂ ਉਨ੍ਹਾਂ ਖ਼ਬਰਾਂ ਤੋਂ ਬਾਅਦ ਆਈਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਜੰਗ ਰੁਕਵਾਉਣ ਦੀ ਕੋਸ਼ਿਸ਼ ਫੇਲ੍ਹ ਹੋ ਗਈ ਹੈ, ਕਿਉਂਕ ਅਮਰੀਕਾ ਵੱਲੋਂ ਰੱਖੀਆਂ ਗਈਆਂ ਕੁਝ ਸ਼ਰਤਾਂ ਕਾਰਨ ਇਹ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।
ਅਮਰੀਕੀ ਅਖ਼ਬਾਰ 'ਵਾਲ ਸਟਰੀਟ ਜਰਨਲ' ਨੇ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਅਮਰੀਕਾ ਅਤੇ ਇਰਾਨ ਵਿਚਕਾਰ ਜੰਗ ਰੁਕਵਾਉਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਫੇਲ੍ਹ ਹੋ ਗਈਆਂ ਹਨ ਅਤੇ ਗੱਲਬਾਤ ਹੁਣ ਪੂਰੀ ਤਰ੍ਹਾਂ ਰੁਕ ਚੁੱਕੀ ਹੈ।
ਅਖ਼ਬਾਰ ਨੇ ਲਿਖਿਆ ਸੀ ਕਿ ਇਰਾਨ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਪਾਕਿਸਤਾਨ ਜਾ ਕੇ ਅਮਰੀਕੀ ਅਧਿਕਾਰੀਆਂ ਨੂੰ ਨਹੀਂ ਮਿਲੇਗਾ ਅਤੇ ਉਸ ਨੇ ਅਮਰੀਕਾ ਦੀਆਂ ਮੰਗਾਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਇਰਾਨ ਦੇ ਵਿਦੇਸ਼ ਮੰਤਰੀ ਅਰਾਗਚੀ ਨੇ ਇਸ ਰਿਪੋਰਟ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਰਾਨ ਇਸ ਮਸਲੇ ਨੂੰ ਸੁਲਝਾਉਣ ਲਈ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਬਹੁਤ ਧੰਨਵਾਦੀ ਹੈ।
ਉਨ੍ਹਾਂ ਨੇ ਥੋੜ੍ਹੇ ਸਮੇਂ ਲਈ ਜੰਗ ਰੋਕਣ ਦੀ ਬਜਾਏ ਪੱਕੇ ਹੱਲ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਸਾਡੇ ਲਈ ਅਜਿਹੀਆਂ ਸ਼ਰਤਾਂ ਜ਼ਰੂਰੀ ਹਨ ਜੋ ਸਾਡੇ 'ਤੇ ਜਬਰਦਸਤੀ ਥੋਪੀ ਗਈ ਇਸ ਜੰਗ ਨੂੰ ਹਮੇਸ਼ਾ ਲਈ ਖ਼ਤਮ ਕਰ ਸਕਣ।"
Advertisement
Advertisement
×

