DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਰਾਨ ਨੇ ਪਾਕਿਸਤਾਨ ਰਾਹੀਂ ਅਮਰੀਕਾ ਨਾਲ ਗੱਲਬਾਤ ਲਈ ਨਵੀਂ ਤਜਵੀਜ਼ ਕੀਤੀ ਪੇਸ਼ 

ਇਰਾਨ ਨੇ ਅਮਰੀਕਾ ਦੇ ਨਾਲ ਚੱਲ ਰਹੇ ਪੱਛਮੀ ਏਸ਼ੀਆ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਆਪਣੀ ਤਾਜ਼ਾ ਤਜਵੀਜ਼ ਪੇਸ਼ ਕੀਤੀ ਹੈ। ਇਹ ਕਦਮ ਇਰਾਨ ਵੱਲੋਂ ਹੋਰਮੁਜ਼ ਜਲਮਾਰਗ ਵਿੱਚ ਆਪਣੀਆਂ ਫੌਜੀ ਕਾਰਵਾਈਆਂ ਨੂੰ ਰੋਕਣ ਲਈ...

  • fb
  • twitter
  • whatsapp
  • whatsapp
featured-img featured-img
A silhouetted man stands next to advertisement posters reading “Islamabad Talks” at the Convention Centre, as Pakistan prepares to host the U.S. and Iran for the second phase of peace talks in Islamabad, Pakistan April 22, 2026. REUTERS/Akhtar Soomro
Advertisement

ਇਰਾਨ ਨੇ ਅਮਰੀਕਾ ਦੇ ਨਾਲ ਚੱਲ ਰਹੇ ਪੱਛਮੀ ਏਸ਼ੀਆ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਆਪਣੀ ਤਾਜ਼ਾ ਤਜਵੀਜ਼ ਪੇਸ਼ ਕੀਤੀ ਹੈ। ਇਹ ਕਦਮ ਇਰਾਨ ਵੱਲੋਂ ਹੋਰਮੁਜ਼ ਜਲਮਾਰਗ ਵਿੱਚ ਆਪਣੀਆਂ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਖੇਤਰੀ ਵਿਚੋਲਿਆਂ ਰਾਹੀਂ ਇੱਕ ਨਵੀਂ ਤਜਵੀਜ਼ ਪੇਸ਼ ਕੀਤੇ ਜਾਣ ਦੇ ਕੁਝ ਦਿਨਾਂ ਬਾਅਦ ਚੁੱਕਿਆ ਗਿਆ ਹੈ, ਜਿਸ ਨੂੰ ਅਮਰੀਕਾ ਵੱਲੋਂ ਸਵੀਕਾਰ ਨਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਰਾਨੀ ਸਰਕਾਰੀ ਮੀਡੀਆ ਇਰਨਾ (IRNA) ਨਿਊਜ਼ ਏਜੰਸੀ ਦੇ ਅਨੁਸਾਰ, ਤਹਿਰਾਨ ਨੇ ਵੀਰਵਾਰ ਸ਼ਾਮ ਨੂੰ ਆਪਣੀ ਨਵੀਂ ਤਜਵੀਜ਼ ਦਾ ਖਰੜਾ ਪਾਕਿਸਤਾਨ ਨੂੰ ਸੌਂਪ ਦਿੱਤਾ ਹੈ, ਜੋ ਅਮਰੀਕਾ ਨਾਲ ਗੱਲਬਾਤ ਵਿੱਚ ਵਿਚੋਲੇ ਵਜੋਂ ਕੰਮ ਕਰ ਰਿਹਾ ਹੈ।

Advertisement

ਸੀ ਐੱਨ ਐੱਨ ਦੀ ਇੱਕ ਰਿਪੋਰਟ ਮੁਤਾਬਕ, ਇਹ ਘਟਨਾਕ੍ਰਮ ਉਦੋਂ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਇਸ਼ਾਰਾ ਦਿੱਤਾ ਸੀ ਕਿ ਉਹ ਚੱਲ ਰਹੀ ਦੁਸ਼ਮਣੀ ਨੂੰ ਖ਼ਤਮ ਕਰਨ ਲਈ ਤਹਿਰਾਨ (ਇਰਾਨ) ਵੱਲੋਂ ਕੀਤੀ ਗਈ ਤਾਜ਼ਾ ਕੂਟਨੀਤਕ ਕੋਸ਼ਿਸ਼ ਨੂੰ ਰੱਦ ਕਰਨ ਦੇ ਪੱਖ ਵਿੱਚ ਹਨ।

Advertisement

ਇਰਾਨ ਦੀ ਤਜਵੀਜ਼ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਹੋਰਮੁਜ਼ ਜਲਮਾਰਗ ਰਾਹੀਂ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਫਿਰ ਤੋਂ ਸ਼ੁਰੂ ਕਰ ਦਿੱਤੀ ਜਾਵੇ, ਜਦਕਿ ਉਸ ਨੇ ਆਪਣੇ ਪਰਮਾਣੂ ਪ੍ਰੋਗਰਾਮ ਨਾਲ ਜੁੜੇ ਖ਼ਾਸ ਮੁੱਦਿਆਂ ਨੂੰ ਅਗਲੀਆਂ ਮੀਟਿੰਗਾਂ ਲਈ ਅੱਗੇ ਪਾ ਦਿੱਤਾ ਹੈ।

ਸੂਤਰਾਂ ਨੇ ਸੀ ਐੱਨ ਐੱਨ ਨੂੰ ਦੱਸਿਆ ਕਿ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਨਾਲ ਹੋਈ ਇੱਕ ਖ਼ਾਸ ਮੀਟਿੰਗ ਵਿੱਚ ਟਰੰਪ ਨੇ ਇਸ ਮਾਮਲੇ 'ਤੇ ਸ਼ੱਕ ਜ਼ਾਹਰ ਕੀਤਾ ਹੈ। ਇੱਕ ਸੂਤਰ ਮੁਤਾਬਕ ਟਰੰਪ ਵੱਲੋਂ ਇਸ ਯੋਜਨਾ ਨੂੰ ਮੰਨਣ ਦੀ ਉਮੀਦ ਬਹੁਤ ਘੱਟ ਹੈ, ਜਦਕਿ ਇਹੀ ਪ੍ਰਸਤਾਵ ਪਿਛਲੇ ਕੁਝ ਦਿਨਾਂ ਵਿੱਚ ਹੀ ਰਸਮੀ ਤੌਰ 'ਤੇ ਅਮਰੀਕਾ ਨੂੰ ਸੌਂਪਿਆ ਗਿਆ ਸੀ।

ਸਰਕਾਰੀ ਅਧਿਕਾਰੀਆਂ ਨੇ ਚਿੰਤਾ ਜਤਾਈ ਹੈ ਕਿ ਜੇਕਰ ਇਰਾਨ ਦੇ ਪਰਮਾਣੂ ਪ੍ਰੋਗਰਾਮ ਜਾਂ ਬੰਬ ਬਣਾਉਣ ਦੇ ਨੇੜਲੇ ਪੱਧਰ ਵਾਲੇ ਯੂਰੇਨੀਅਮ ਦੇ ਮੁੱਦੇ ਨੂੰ ਹੱਲ ਕੀਤੇ ਬਿਨਾਂ ਇਸ ਖ਼ਾਸ ਜਲਮਾਰਗ ਨੂੰ ਖੋਲ੍ਹਿਆ ਜਾਂਦਾ ਹੈ, ਤਾਂ ਇਸ ਨਾਲ ਇਰਾਨ 'ਤੇ ਅਮਰੀਕਾ ਦਾ ਕੂਟਨੀਤਕ ਦਬਾਅ ਬਣਾਉਣ ਦਾ ਇੱਕ ਵੱਡਾ ਜ਼ਰੀਆ ਖ਼ਤਮ ਹੋ ਜਾਵੇਗਾ।

ਹਾਲਾਂਕਿ ਰਿਪੋਰਟ ਮੁਤਾਬਕ ਨਾਕਾਬੰਦੀ ਜਾਰੀ ਰੱਖਣ ਵਿੱਚ ਵੀ ਕਈ ਖ਼ਤਰੇ ਹਨ, ਕਿਉਂਕਿ ਹੋਰਮੁਜ਼ ਜਲਮਾਰਗ ਲਗਾਤਾਰ ਬੰਦ ਰਹਿਣ ਨਾਲ ਤੇਲ ਅਤੇ ਗੈਸ ਦੀਆਂ ਕੀਮਤਾਂ ਵਧਣ ਦਾ ਡਰ ਹੈ। ਅਮਰੀਕਾ ਵਿੱਚ ਪਹਿਲਾਂ ਹੀ ਤੇਲ ਦੀਆਂ ਕੀਮਤਾਂ ਕਾਫ਼ੀ ਵਧ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਇਰਾਨ ਦੀਆਂ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ ਰੱਖੀ ਹੋਈ ਹੈ।

Advertisement
×