ਜੈਸ਼ੰਕਰ ਤਿੰਨ ਦਿਨਾਂ ਦੌਰੇ ’ਤੇ ਰੂਸ ਪੁੱਜੇ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅੱਜ ਤਿੰਨ ਰੋਜ਼ਾ ਦੌਰੇ ’ਤੇ ਰੂਸ ਪਹੁੰਚ ਗਏ ਹਨ ਜਿਥੇ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦੇ ਮੁਖੀਆਂ ਦੀ ਪਰਿਸ਼ਦ ਦੀ ਮੀਟਿੰਗ ’ਚ ਹਿੱਸਾ ਲੈਣਗੇ। ਭਾਰਤੀ ਸਫ਼ੀਰ ਵਿਨੇ ਕੁਮਾਰ ਅਤੇ ਰੂਸੀ ਵਿਦੇਸ਼ ਮੰਤਰਾਲੇ ਦੇ ਏਸ਼ਿਆਈ...
Advertisement
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅੱਜ ਤਿੰਨ ਰੋਜ਼ਾ ਦੌਰੇ ’ਤੇ ਰੂਸ ਪਹੁੰਚ ਗਏ ਹਨ ਜਿਥੇ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦੇ ਮੁਖੀਆਂ ਦੀ ਪਰਿਸ਼ਦ ਦੀ ਮੀਟਿੰਗ ’ਚ ਹਿੱਸਾ ਲੈਣਗੇ। ਭਾਰਤੀ ਸਫ਼ੀਰ ਵਿਨੇ ਕੁਮਾਰ ਅਤੇ ਰੂਸੀ ਵਿਦੇਸ਼ ਮੰਤਰਾਲੇ ਦੇ ਏਸ਼ਿਆਈ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਅਲੈਕਸੀ ਪਾਵਲੋਵਸਕੀ ਨੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਰਿਪੋਰਟਾਂ ਮੁਤਾਬਕ ਉਹ ਮੰਗਲਵਾਰ ਨੂੰ ਐੱਸ ਸੀ ਓ ਦੇ ਮੁਖੀਆਂ ਦੀ ਪਰਿਸ਼ਦ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਥਾਂ ’ਤੇ ਸ਼ਿਰਕਤ ਕਰਨਗੇ। ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੱਲੋਂ ਇਸ ਮੀਟਿੰਗ ਨੂੰ ਸੰਬੋਧਨ ਕੀਤੇ ਜਾਣ ਦੀ ਸੰਭਾਵਨਾ ਹੈ।
Advertisement
Advertisement
