ਜੰਮੂ-ਕਸ਼ਮੀਰ: ਇਕ ਫੌਜੀ ਸ਼ਹੀਦ, ਕੈਪਟਨ ਸਣੇ ਚਾਰ ਹੋਰ ਜ਼ਖਮੀ
              ਇਕ ਪਾਕਿਸਤਾਨੀ ਘੁਸਪੈਠੀਆ ਵੀ ਕੀਤਾ ਹਲਾਕ; ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ
            
        
        
    
                 Advertisement 
                
 
            
        ਨਵੀਂ ਦਿੱਲੀ/ਸ੍ਰੀਨਗਰ, 27 ਜੁਲਾਈ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕਮਾਕਰੀ ਸੈਕਟਰ 'ਚ ਸ਼ਨਿਚਰਵਾਰ ਨੂੰ ਭਾਰਤੀ ਫੌਜ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਇਸ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ ਇਕ ਕਪਤਾਨ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ 'ਚ ਇਕ ਪਾਕਿਸਤਾਨੀ ਘੁਸਪੈਠੀਆ ਵੀ ਮਾਰਿਆ ਗਿਆ।
ਸੂਤਰਾਂ ਨੇ ਦੱਸਿਆ ਕਿ ਘੰਟਿਆਂ ਤੱਕ ਚੱਲੀ ਗੋਲੀਬਾਰੀ ਦੌਰਾਨ ਦੋ ਘੁਸਪੈਠੀਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਰਤਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਤਿੰਨ ਘੁਸਪੈਠੀਆਂ ਦੇ ਸਮੂਹ ਨੇ ਉੱਤਰੀ ਕਸ਼ਮੀਰ ਜ਼ਿਲੇ ਦੇ ਤ੍ਰੇਹਗਾਮ ਸੈਕਟਰ 'ਚ ਕੁਮਕਦੀ ਚੌਂਕੀ ਨੇੜੇ ਇਕ ਚੌਂਕੀ 'ਤੇ ਗ੍ਰਨੇਡ ਸੁੱਟਿਆ ਅਤੇ ਗੋਲੀਬਾਰੀ ਕੀਤੀ ਅਤੇ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ ਜਿਸ ਵਿੱਚ ਪੰਜ ਸੈਨਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚੋਂ ਇਕ ਹੋਰ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। -ਪੀਟੀਆਈ
        
                 Advertisement 
                
 
            
         
 
             
            