DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕਾਂ ਦੀ ਮੰਗ ਅਨੁਸਾਰ ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਦਿੱਤਾ ਜਾਵੇ: ਉਮਰ

ਕੇਦਰ ਵੱਲੋਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਸ਼ਲਾਘਾ
  • fb
  • twitter
  • whatsapp
  • whatsapp
Advertisement

ਸ੍ਰੀਨਗਰ, 26 ਜੂਨ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਰਾਜ ਦਾ ਦਰਜਾ ਬਹਾਲ ਕਰਨ ’ਤੇ ਚਰਚਾ ਜਲਦੀ ਖਤਮ ਹੋਣੀ ਚਾਹੀਦੀ ਹੈ ਤਾਂ ਕਿ ਲੋਕਾਂ ਦੀ ਮੰਗ ਅਨੁਸਾਰ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਮਿਲ ਸਕੇ। ਉਨ੍ਹਾਂ ਕਿਹਾ, ‘ਗੱਲਬਾਤ ਹੋਣ ਦਿਓ, ਇਹ ਚੰਗੀ ਗੱਲ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਚਰਚਾ ਜਲਦੀ ਖਤਮ ਹੋਵੇ ਤਾਂ ਕਿ ਕਸ਼ਮੀਰ ਨੂੰ ਸੂਬੇ ਦਾ ਦਰਜਾ ਮਿਲੇ ਜਿਸ ਦੀ ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਾਂ।’

Advertisement

ਜੰਮੂ-ਕਸ਼ਮੀਰ ਲੱਦਾਖ ਐੱਨਸੀਸੀ ਡਾਇਰੈਕਟੋਰੇਟ ਵੱਲੋਂ ਇੱਥੇ ਕਰਵਾਏ ਵਿਸ਼ੇਸ਼ ਰਾਸ਼ਟਰੀ ਏਕਤਾ ਕੈਂਪ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਈ ਪ੍ਰਾਜੈਕਟਾਂ ਨੂੰ ਕੇਂਦਰ ਵੱਲੋਂ ਮਨਜ਼ੂਰੀ ਦੇਣ ਦੀ ਵੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਵੱਡਾ ਹੁਲਾਰਾ ਦੇਣਗੀਆਂ। ਉਨ੍ਹਾਂ ਕਿਹਾ ਕਿ ਮੁਗਲ ਰੋਡ ’ਤੇ ਸੁਰੰਗ ਬਣਾਉਣ ਦੀ ਲੋਕ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਜਦਕਿ ਇਹ ਸੜਕ ਸਾਲ 2008-09 ਵਿੱਚ ਮੁਕੰਮਲ ਹੋ ਗਈ ਸੀ। ਲੋਕ ਚਾਹੁੰਦੇ ਸਨ ਕਿ ਇਹ ਸੜਕ ਸਾਲ ਭਰ ਖੁੱਲ੍ਹੀ ਰਹੇ। ਇਸੇ ਤਰ੍ਹਾਂ ਤੰਗਧਾਰ ਨੂੰ ਜੋੜਨ ਲਈ ਸਾਧਨਾ ਦੱਰੇ ’ਤੇ ਇੱਕ ਸੁਰੰਗ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ, ‘ਕਈ ਹੋਰ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ ਤੇ 10,600 ਕਰੋੜ ਰੁਪਏ ਕੋਈ ਮਾਮੂਲੀ ਰਕਮ ਨਹੀਂ ਹੈ। ਇਸ ਤੋਂ ਬਾਅਦ ਅਸੀਂ ਗੁਰੇਜ਼ ਵਾਂਗ ਹੋਰ ਸੁਰੰਗਾਂ ਬਣਾਉਣ ਲਈ ਯਤਨ ਕਰਾਂਗੇ।’ ਪੀਟੀਆਈ

Advertisement
×