ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ
ਮੀਟਿੰਗ ਵਿਚ ਸੂਬੇ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 23 ਅਪਰੈਲ
Advertisement
ਜੰਮੂ ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ (ਬੁੱਧਵਾਰ ਨੂੰ) ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿਚ ਪੰਜਾਬ ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਇਸ ਮੀਟਿੰਗ ਵਿਚ ਸੂਬੇ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਜੰਮੂ ਕਸ਼ਮੀਰ ਦੇ ਨਾਲ ਵੀ ਲੱਗਦਾ ਹੈ। ਇਸ ਕਰਕੇ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਹਰ ਸਮੇਂ ਚੌਕਸੀ ਵਰਤੀ ਜਾਂਦੀ ਹੈ। ਲੰਘੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਖੁਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
Advertisement
Advertisement
×