ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਝਾਰਖੰਡ: ਸਕੂਲ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, 3 ਜ਼ਖਮੀ

  ਝਾਰਖੰਡ ਦੇ ਰਾਂਚੀ ਵਿੱਚ ਲਗਾਤਾਰ ਪੈ ਰਹੇ ਮੀਂਹ ਦੌਰਾਨ ਇੱਕ ਸਰਕਾਰੀ ਸਕੂਲ ਦੀ ਇਮਾਰਤ ਦੀ ਛੱਤ ਦਾ ਕੁਝ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ...
(PTI Photo)
Advertisement

 

ਝਾਰਖੰਡ ਦੇ ਰਾਂਚੀ ਵਿੱਚ ਲਗਾਤਾਰ ਪੈ ਰਹੇ ਮੀਂਹ ਦੌਰਾਨ ਇੱਕ ਸਰਕਾਰੀ ਸਕੂਲ ਦੀ ਇਮਾਰਤ ਦੀ ਛੱਤ ਦਾ ਕੁਝ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿਸਕਾ ਮੋਰ ਖੇਤਰ ਦੇ ਟਾਂਗਰਾ ਟੋਲੀ ਸਥਿਤ ਸਕੂਲ ਵਿੱਚ ਮਲਬੇ ਹੇਠ ਫਸੇ ਤਿੰਨ ਵਿਅਕਤੀਆਂ ਨੂੰ ਬਚਾ ਲਿਆ ਗਿਆ ਅਤੇ ਨਜ਼ਦੀਕੀ ਹਸਪਤਾਲ ਭੇਜਿਆ ਗਿਆ ਹੈ।

Advertisement

ਸੁਖਦੇਵ ਨਗਰ ਪੁਲੀਸ ਸਟੇਸ਼ਨ ਦੇ ਇੰਚਾਰਜ ਮਨੋਜ ਕੁਮਾਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਇੱਕ ਸਰਕਾਰੀ ਸਕੂਲ ਦੀ ਇਮਾਰਤ ਦੀ ਛੱਤ ਦਾ ਕੁਝ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਾਡੀ ਟੀਮ ਵੱਲੋਂ ਉੱਥੇ ਬਚਾਅ ਕਾਰਜ ਕੀਤੇ ਜਾ ਰਹੇ ਹਨ।’’ ਮ੍ਰਿਤਕ ਇੱਕ ਬਜ਼ੁਰਗ ਵਿਅਕਤੀ ਸੀ ਅਤੇ ਜਦੋਂ ਛੱਤ ਦਾ ਹਿੱਸਾ ਡਿੱਗਿਆ ਤਾਂ ਉਹ ਸਕੂਲ ਦੇ ਵਰਾਂਡੇ ਵਿੱਚ ਸੁੱਤਾ ਪਿਆ ਸੀ।

ਅਧਿਕਾਰੀ ਨੇ ਦੱਸਿਆ ਕਿ ਉਸ ਦੀ ਪਛਾਣ ਰਾਤੂ ਦੇ ਰਹਿਣ ਵਾਲੇ ਸੂਰਜ ਬੈਠਾ (65) ਵਜੋਂ ਹੋਈ ਹੈ ਅਤੇ ਉਹ ਉੱਥੇ ਕੇਅਰਟੇਕਰ ਦਾ ਕੰਮ ਕਰਦਾ ਸੀ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਮਨੀਸ਼ ਤਿਰਕੀ, ਪ੍ਰੀਤਮ ਤਿਰਕੀ ਅਤੇ ਮੋਟੂ ਓਰਾਓਂ ਵਜੋਂ ਹੋਈ ਹੈ, ਜੋ ਸਾਰੇ 18 ਤੋਂ 19 ਸਾਲ ਦੇ ਵਿਚਕਾਰ ਹਨ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਬੱਚਿਆਂ ਦੀ ਘੱਟ ਹਾਜ਼ਰੀ ਕਾਰਨ ਸਕੂਲ ਬੰਦ ਸੀ।

Advertisement