ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

JK-ENCOUNTER ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦਹਿਸ਼ਤਗਰਦ ਹਲਾਕ

ਮੌਕੇ ਤੋਂ ਕੁਝ ਹਥਿਆਰ ਤੇ ਗੋਲੀਸਿੱਕਾ ਬਰਾਮਦ
(PTI Photo)
Advertisement
ਸ੍ਰੀਨਗਰ, 17 ਮਾਰਚ

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ।ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲਣ ’ਤੇ ਜ਼ਾਚਲਦਾਰਾ ਦੇ ਕਰੁਮਹੂਰਾ ਪਿੰਡ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢੀ ਸੀ।

Advertisement

ਇਸ ਦੌਰਾਨ ਇਕ ਥਾਂ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਤਬਦੀਲ ਹੋ ਗਈ।

ਸਲਾਮਤੀ ਦਸਤਿਆਂ ਦੀ ਜਵਾਬੀ ਕਾਰਵਾਈ ਵਿਚ ਦਹਿਸ਼ਤਗਰਦ ਮਾਰਿਆ ਤੇ ਮੌਕੇ ਤੋਂ ਕੁਝ ਹਥਿਆਰ ਤੇ ਗੋਲੀਸਿੱਕਾ ਵੀ ਬਰਾਮਦ ਕੀਤਾ ਗਿਆ ਹੈ।

ਮਾਰੇ ਗਏ ਦਹਿਸ਼ਤਗਰਦ ਦੀ ਪਛਾਣ ਨਹੀਂ ਹੋ ਸਕੀ ਤੇ ਉਹ ਕਿਸ ਸਮੂਹ ਜਾਂ ਦਹਿਸ਼ਤੀ ਜਥੇਬੰਦੀ ਨਾਲ ਸਬੰਧਤ ਸੀ ਉਸ ਬਾਰੇ ਪਤਾ ਲਾਇਆ ਜਾ ਰਿਹਾ ਹੈ। -ਪੀਟੀਆਈ

 

 

Advertisement
Tags :
JK-ENCOUNTER