J-K ENCOUNTER: ਜੰਮੂ ਕਸ਼ਮੀਰ: ਮੁਕਾਬਲੇ ਵਿੱਚ ਅਤਿਵਾਦੀ ਹਲਾਕ, ਦੋ ਜਵਾਨ ਜ਼ਖ਼ਮੀ
ਸ੍ਰੀਨਗਰ, 5 ਨਵੰਬਰ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਜਦਕਿ ਦੋ ਜਵਾਨ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਦੇ ਚੂੰਟਪਥਰੀ ਜੰਗਲ ਖੇਤਰ ’ਚ...
Advertisement
ਸ੍ਰੀਨਗਰ, 5 ਨਵੰਬਰ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਜਦਕਿ ਦੋ ਜਵਾਨ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਦੇ ਚੂੰਟਪਥਰੀ ਜੰਗਲ ਖੇਤਰ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਇਸ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਜਦਕਿ ਫ਼ੌਜ ਤੇ ਸੀਆਰਪੀਐੱਫ ਦਾ ਇੱਕ-ਇੱਕ ਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ
Advertisement
Advertisement
Advertisement
×