ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

J-K: Encounter: Three terrorists killed ਪੁਲਵਾਮਾ ਜ਼ਿਲ੍ਹੇ ’ਚ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਹਲਾਕ

  ਜੰਮੂ, 15 ਮਈ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਅੱਜ ਤਿੰਨ ਦਹਿਸ਼ਤਗਰਦ ਹਲਾਕ ਹੋ ਗਏ ਹਨ। ਇਹ ਮੁਕਾਬਲਾ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ...
ਡੋਡਾ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਦੌਰਾਨ ਮੁਸਤੈਦ ਜਵਾਨ। -ਫੋਟੋ: ਏਐੱਨਆਈ
Advertisement

 

ਜੰਮੂ, 15 ਮਈ

Advertisement

ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਅੱਜ ਤਿੰਨ ਦਹਿਸ਼ਤਗਰਦ ਹਲਾਕ ਹੋ ਗਏ ਹਨ। ਇਹ ਮੁਕਾਬਲਾ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਹੋਇਆ।

ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਤਰਾਲ ਦੇ ਨਾਦੇਰ ਪਿੰਡ ਵਿਚ ਤਿੰਨ ਦੇ ਕਰੀਬ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਇਕ ਦਹਿਸ਼ਤਗਰਦ ਸੁਰੱਖਿਆ ਬਲਾਂ ਦੀ ਗੋਲੀ ਨਾਲ ਮਾਰਿਆ ਗਿਆ ਤੇ ਦੋ ਹੋਰ ਦਹਿਸ਼ਤਗਰਦ ਬਾਅਦ ਵਿਚ ਮਾਰੇ ਗਏ। ਜੰਮੂ-ਕਸ਼ਮੀਰ ਵਿਚ ਪਿਛਲੇ 48 ਘੰਟਿਆਂ ਵਿਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ 13 ਮਈ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤਇਬਾ ਦੇ ਤਿੰਨ ਦਹਿਸ਼ਤਗਰਦ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਬੀਤੇ ਦਿਨੀਂ ਕੈਲਰ ਤੋਂ ਹਥਿਆਰਾਂ ਦਾ ਇਕ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਸੀ।

Advertisement
Show comments