Judge blocks Trump administration decision : ਅਦਾਲਤ ਨੇ ਹਾਰਵਰਡ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਨੂੰ ਰੋਕਿਆ
ਟਰੰਪ ਪ੍ਰਸ਼ਾਸਨ ਨੇ ਸਟੂਡੈਂਟ ਐਕਸਚੇਂਜ ਵਿਜ਼ਟਰ ਪ੍ਰੋਗਰਾਮ ਦੀ ਮਾਨਤਾ ਕੀਤੀ ਸੀ ਰੱਦ
Advertisement
ਵਾਸ਼ਿੰਗਟਨ, 23 ਮਈ
Harvard enrollment of foreign students ਇਥੋਂ ਦੇ ਇੱਕ ਸੰਘੀ ਜੱਜ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੀ ਹਾਰਵਰਡ ਯੂਨੀਵਰਸਿਟੀ ਦੀ ਯੋਗਤਾ ਨੂੰ ਰੱਦ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਨੂੰ ਰੋਕ ਦਿੱਤਾ ਹੈ। ਅਦਾਲਤ ਨੇ ਫਿਲਹਾਲ ਇਸ ਮਾਮਲੇ ’ਤੇ ਅਸਥਾਈ ਰੋਕ ਲਾਈ ਹੈ। ਜ਼ਿਕਰਯੋਗ ਹੈ ਕਿ ਹਾਰਵਰਡ ਯੂਨੀਵਰਸਿਟੀ ਨੇ ਅੱਜ ਸਵੇਰੇ ਮੈਸਾਚਿਊਸੇਟਸ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕਰਕੇ ਟਰੰਪ ਪ੍ਰਸ਼ਾਸਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਦੇ ਸਟੂਡੈਂਟ ਐਕਸਚੇਂਜ ਵਿਜ਼ਟਰ ਪ੍ਰੋਗਰਾਮ (SEVP) ਦੀ ਮਾਨਤਾ ਰੱਦ ਕਰ ਦਿੱਤੀ ਸੀ ਜਿਸ ਤਹਿਤ ਯੂਨੀਵਰਸਿਟੀ 2025-2026 ਸਿੱਖਿਆ ਸੈਸ਼ਨ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਨਹੀਂ ਕਰ ਸਕੇਗੀ। ਅਮਰੀਕੀ ਪ੍ਰਸ਼ਾਸਨ ਨੇ ਨਾਲ ਹੀ ਚਿਤਾਵਨੀ ਦਿੱਤੀ ਸੀ ਕਿ ਨਿਊਯਾਰਕ ਦੀ ਕੋਲੰਬੀਆ ਯੂਨੀਵਰਸਿਟੀ ਖ਼ਿਲਾਫ਼ ਵੀ ਅਜਿਹੀ ਕਾਰਵਾਈ ਹੋ ਸਕਦੀ ਹੈ। ਏਪੀ
Advertisement
Advertisement