ਦੇਹਰਾਦੂਨ/ਰੁਦਰਪੁਰ, 28 ਮਾਰਚ
ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ’ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਕਾਰਸੇਵਾ ਡੇਰਾ ਮੁਖੀ ਦੀ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਗੁਰਦੁਆਰੇ ਪਹੁੰਚ ਕੇ ਬਾਬਾ ਤਰਸੇਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਐੱਸਐੱਸਪੀ ਮੰਜੂਨਾਥ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਬਾਬਾ ਤਰਸੇਮ ਸਿੰਘ ਨੂੰ ਖਟੀਮਾ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।