Video - Khalistani extremists surround Jaishankar's car ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ’ਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼
India deplores security breach during Jaishankar's UK visit
ਪੰਜਾਬੀ ਟ੍ਰਿਬਿਊਨ ਵੈੱਡ ਡੈਸਕ
ਚੰਡੀਗੜ੍ਹ/ਨਵੀਂ ਦਿੱਲੀ, 6 ਮਾਰਚ
S Jaishankar: ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਬੁੱਧਵਾਰ ਰਾਤ (ਯੂਕੇ ਦੇ ਮੁਕਾਮੀ ਸਮੇਂ ਮੁਤਾਬਕ) ਲੰਡਨ ਵਿਚ ਖਾਲਿਸਤਾਨੀ ਕੱਟੜਪੰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੈਸ਼ੰਕਰ ਜਿਵੇਂ ਹੀ ਚੈਥਮ ਥਿੰਕ ਟੈਂਕ ਵਿਚ ਇਕ ਸਮਾਗਮ ’ਚ ਸ਼ਿਰਕਤ ਕਰਨ ਮਗਰੋਂ ਬਾਹਰ ਨਿਕਲੇ ਤਾਂ ਇਕ ਖਾਲਿਸਤਾਨੀ ਸਮਰਥਕ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਤੇ ਭਾਰਤ ਦੇ ਕੌਮੀ ਤਿਰੰਗੇ ਝੰਡੇ ਦੇ ਨਿਰਾਦਰ ਦੀ ਕੋਸ਼ਿਸ਼ ਕੀਤੀ।
ਇਸ ਪੂਰੀ ਘਟਨਾ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਖਾਲਿਸਤਾਨੀ ਸਮਰਥਕ ਭਾਰਤੀ ਝੰਡੇ ਨੂੰ ਫਾੜਦਾ ਹੋਇਆ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਮੌਕੇ ’ਤੇ ਮੌਜੂਦ ਲੰਡਨ ਪੁਲੀਸ ਦਾ ਅਮਲਾ ਮੂਕ ਦਰਸ਼ਕ ਬਣਿਆ ਰਿਹਾ ਤੇ ਉਨ੍ਹਾਂ ਖਾਲਿਸਤਾਨੀ ਸਮਰਥਕਾਂ ਖਿਲਾਫ਼ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ। ਜੈਸ਼ੰਕਰ ਕੂਟਨੀਤਕ ਸਬੰਧਾਂ ਦੀ ਮਜ਼ਬੂਤੀ ਲਈ 4 ਤੋਂ 9 ਮਾਰਚ ਤੱਕ ਯੂਕੇ ਤੇ ਆਇਰਲੈਂਡ ਦੇ ਅਧਿਕਾਰਤ ਦੌਰੇ ’ਤੇ ਹਨ।
🚨 : Khalistani goons attempt to heckle India’s External Affairs Minister @DrSJaishankar in London while he was leaving in a car. A man can be seen trying to run towards him, tearing the Indian national flag in front of cops. Police seem helpless, as if ordered to not act. pic.twitter.com/zSYrqDgBRx
— THE SQUADRON (@THE_SQUADR0N) March 5, 2025
ਭਾਰਤ ਵੱਲੋਂ ਜੈਸ਼ੰਕਰ ਦੀ ਸੁਰੱਖਿਆ ’ਚ ਸੰਨ੍ਹ ਦੀ ਨਿਖੇਧੀ
ਨਵੀਂ ਦਿੱਲੀ: ਭਾਰਤ ਨੇ ਯੂਕੇ ਦੀ ਫੇਰੀ ਦੌਰਾਨ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦੀ ਨਿਖੇਧੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਅਸੀਂ ਵਿਦੇਸ਼ ਮੰਤਰੀ ਦੀ ਯੂਕੇ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਸੰਨ੍ਹ ਦੀ ਫੁਟੇਜ ਦੇਖੀ ਹੈ। ਅਸੀਂ ਵੱਖਵਾਦੀਆਂ ਤੇ ਕੱਟੜਪੰਥੀਆਂ ਦੇ ਛੋਟੇ ਸਮੂਹਾਂ ਦੀਆਂ ਇਨ੍ਹਾਂ ਭੜਕਾਊ ਸਰਗਰਮੀਆਂ ਦੀ ਨਿਖੇਧੀ ਕਰਦੇ ਹਾਂ। ਅਸੀਂ ਅਜਿਹੇ ਅਨਸਰਾਂ ਵੱਲੋਂ ਜਮਹੂਰੀ ਆਜ਼ਾਦੀ ਦੀ ਦੁਰਵਰਤੋਂ ਦੀ ਨਿਖੇਧੀ ਕਰਦੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਮੇਜ਼ਬਾਨ ਸਰਕਾਰ ਅਜਿਹੇ ਕੇਸਾਂ ਵਿਚ ਆਪਣੀ ਕੂਟਨੀਤਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਏਗੀ।’’ -ਪੀਟੀਆਈ