ਕਿਆਰਾ ਤੇ ਸਿਧਾਰਥ ਦੇ ਘਰ ਧੀ ਨੇ ਜਨਮ ਲਿਆ
ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਨੇ ਅੱਜ ਮੁੰਬਈ ਦੇ ਹਸਪਤਾਲ ਵਿੱਚ ਆਪਣੀ ਪਹਿਲੀ ਧੀ ਦਾ ਸਵਾਗਤ ਕੀਤਾ ਹੈ। ਹਾਲਾਂਕਿ ਜੋੜੇ ਨੇ ਹਾਲੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਨਵੇਂ ਬਣੇ ਮਾਪਿਆਂ ਨੂੰ ਸ਼ੁਭਕਾਮਨਾਵਾਂ...
ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਨੇ ਅੱਜ ਮੁੰਬਈ ਦੇ ਹਸਪਤਾਲ ਵਿੱਚ ਆਪਣੀ ਪਹਿਲੀ ਧੀ ਦਾ ਸਵਾਗਤ ਕੀਤਾ ਹੈ। ਹਾਲਾਂਕਿ ਜੋੜੇ ਨੇ ਹਾਲੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਨਵੇਂ ਬਣੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਕਿਆਰਾ ਨੇ 28 ਫਰਵਰੀ ਨੂੰ ਪੋਸਟ ਪਾ ਕੇ ਆਪਣੀ ਗਰਭ ਅਵਸਥਾ ਦਾ ਐਲਾਨ ਕੀਤਾ ਸੀ, ਜਿਸ ਵਿੱਚ ਲਿਖਿਆ ਸੀ, ‘ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫ਼ਾ, ਜਲਦੀ ਆ ਰਿਹਾ ਹੈ।’