DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Land for job Scam: ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾ

Land for job Scam: ਮਾਮਲਾ ਭਾਰਤੀ ਰੇਲਵੇ ਵਿੱਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਸੰਬੰਧਿਤ
  • fb
  • twitter
  • whatsapp
  • whatsapp
featured-img featured-img
ਲਾਲੂ ਪ੍ਰਸਾਦ ਯਾਦਵ ਦੀ ਫਾਈਲ ਫੋਟੋ।
Advertisement

ਨਵੀਂ ਦਿੱਲੀ, 25 ਫਰਵਰੀ

Land for job Scam ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ ਨਾਲ ਸੰਬੰਧਿਤ ਮਾਮਲੇ ਵਿੱਚ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਲਾਲੂ ਦੇ ਪੁੱਤਰ ਅਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਅਤੇ ਪੁੱਤਰੀ ਹੇਮਾ ਯਾਦਵ ਨੂੰ ਵੀ ਤਲਬ ਕੀਤਾ ਹੈ।

Advertisement

ਇਸ ਦੌਰਾਨ ਉਨ੍ਹਾਂ ਤੇਜਸਵੀ ਯਾਦਵ ਨੂੰ ਨਵਾਂ ਸਮਨ ਜਾਰੀ ਕੀਤਾ। ਦੋਸ਼ੀਆਂ ਨੂੰ 11 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਮੱਧ ਮੰਡਲ ਵਿੱਚ ਕੀਤੀਆਂ ਗਈਆਂ ਸਮੂਹ ‘ਡੀ’ ਦੀਆਂ ਨਿਯੁਕਤੀਆਂ ਨਾਲ ਸੰਬੰਧਿਤ ਹੈ।

ਅਧਿਕਾਰੀਆਂ ਦੇ ਅਨੁਸਾਰ ਕੇਂਦਰੀ ਰੇਲ ਮੰਤਰੀ ਦੇ ਤੌਰ ’ਤੇ ਪ੍ਰਸਾਦ ਦੇ ਕਾਰਜਕਾਲ ਦੌਰਾਨ 2004 ਅਤੇ 2009 ਦੇ ਵਿੱਚ ਆਰਜੇਡੀ ਸੁਪਰੀਮੋ ਦੇ ਪਰਿਵਾਰ ਜਾਂ ਸਹਿਯੋਗੀਆਂ ਨੂੰ ਤੋਹਫ਼ੇ ਵਜੋਂ ਜਾਂ ਉਨ੍ਹਾਂ ਦੇ ਨਾਮ ’ਤੇ ਜ਼ਮੀਨ ਕਰਨ ਦੇ ਬਦਲੇ ਇਹ ਨਿਯੁਕਤੀਆਂ ਕੀਤੀਆਂ ਗਈਆਂ।

ਇਸ ਸਬੰਧੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ, ਦੋ ਧੀਆਂ, ਨਾਮਾਲੂਮ ਸਰਕਾਰੀ ਅਧਿਕਾਰੀ ਅਤੇ ਨਿੱਜੀ ਵਿਅਕਤੀਆਂ ਸਮੇਤ ਹੋਰਾਂ ਖ਼ਿਲਾਫ਼ 18 ਮਈ 2022 ਨੂੰ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਪੀਟੀਆਈ

Advertisement
×